ਗੁਰਦਾਸਪੁਰ: ਭਾਰਤ ਸਰਕਾਰ ਵੱਲੋਂ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਵਿੱਚ ਬਣਾਏ ਜਾ ਰਹੇ ਕਰਤਾਰਪੁਰ ਕੌਰੀਡੋਰ ਦਾ ਕੰਮ 70 ਫ਼ੀਸਦੀ ਪੂਰਾ ਹੋ ਚੁੱਕਿਆ ਹੈ। ਇਸ ਦੇ ਨਾਲ ਹੀ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਵੱਲੋਂ ਵੀ 90 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਭਾਰਤ ਸਰਕਾਰ ਦੇ ਅਧਿਕਾਰੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸੰਗਤਾਂ 8 ਨਵੰਬਰ ਤੋਂ ਬਾਅਦ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੀਆਂ।
8 ਨਵੰਬਰ ਤੋਂ ਸੰਗਤਾਂ ਕਰ ਸਕਣਗੀਆਂ ਕਰਤਾਰਪੁਰ ਸਾਹਿਬ ਦੇ ਦਰਸ਼ਨ - Kartarpur coridor
ਭਾਰਤ ਸਰਕਾਰ ਵੱਲੋਂ ਕਰਤਾਰਪੁਰ ਕੌਰੀਡੋਰ ਦਾ ਕੰਮ ਜੰਗੀ ਪੱਧਰ ਤੇ ਜਾਰੀ, 70 ਫ਼ੀਸਦੀ ਕੰਮ ਮੁਕੰਮਲ। 8 ਨਵੰਬਰ ਤੋਂ ਬਾਅਦ ਸੰਗਤਾਂ ਕਰ ਸਕਣਗੀਆਂ ਕਰਤਾਰਪੁਰ ਸਾਹਿਬ ਦੇ ਦਰਸ਼ਨ।
ਕਰਤਾਰਪੁਰ ਕੋਰੀਡੋਰ
ਈਟੀਵੀ ਭਾਰਤ ਨੂੰ ਜਾਣਕਾਰੀ ਦਿੰਦਿਆਂ ਕਰਤਾਰਪੁਰ ਕੌਰੀਡੋਰ ਦਾ ਕੰਮ ਕਰ ਰਹੇ ਇੰਜੀਨੀਅਰ ਮਲਕੀਤ ਸਿੰਘ ਨੇ ਦੱਸਿਆ ਕਿ ਕਰਤਾਰਪੁਰ ਕੌਰੀਡੋਰ ਦਾ ਕੰਮ ਪੁਰੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਅਤੇ ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ 8 ਨਵੰਬਰ ਤੋਂ ਪਹਿਲਾਂ ਹੀ ਕੰਮ ਮੁਕੰਮਲ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ-ਸ਼ਰੇਆਮ ਬੱਚਿਆਂ ਦੀ ਮਜੂਦਗੀ 'ਚ ਔਰਤ ਵੇਚ ਰਹੀ ਦੇਸੀ ਸ਼ਰਾਬ, ਵੀਡੀਓ ਵਾਇਰਲ
Last Updated : Jul 6, 2019, 7:03 PM IST