ਗੁਰਦਾਸਪੁਰ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ (ਮੰਗਲਵਾਰ) ਗੁਰਦਾਸਪੁਰ ਦੇ ਪਿੰਡ ਸੇਖਵਾਂ ਵਿਖੇ ਸੇਵਾ ਸਿੰਘ ਸੇਖਵਾਂ ਦੇ ਦੇਹਾਂਤ ਦਾ ਦੁੱਖ ਸਾਂਝਾ ਕਰਨ ਲਈ ਅਤੇ ਸੇਖਵਾਂ ਪਰਿਵਾਰ ਨਾਲ ਮਿਲਣ ਪਹੁੰਚੇ। ਉਹਨਾਂ ਨਾਲ ਆਪ ਆਗੂ ਰਾਘਵ ਚੱਢਾ ,ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਬਲਜਿੰਦਰ ਕੌਰ ਅਤੇ ਹੋਰਨਾਂ ਵਿਧਾਇਕ ਵੀ ਸੇਖਵਾਂ ਪਰਿਵਾਰ ਨੂੰ ਇਸ ਦੁੱਖ ਦੀ ਘੜੀ 'ਚ ਦੁੱਖ ਸਾਂਝਾ ਕਰਨ ਪਹੁੰਚੇ।
ਉਥੇ ਹੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੇਵਾ ਸਿੰਘ ਸੇਖਵਾਂ ਦੇ ਦੇਹਾਂਤ ਨਾਲ ਜਿੱਥੇ ਸੇਖਵਾਂ ਪਰਿਵਾਰ ਨੂੰ ਘਾਟਾ ਹੈ। ਉਥੇ ਹੀ ਪੰਜਾਬ ਅਤੇ ਆਪ ਨੂੰ ਵੀ ਵੱਡਾ ਨੁਕਸਾਨ ਹੋਇਆ ਹੈ। ਉਥੇ ਹੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਸੇਵਾ ਸਿੰਘ ਸੇਖਵਾਂ (Seva Singh Sekhwan) ਪਿਛਲੇ ਕੁੱਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਉਹਨਾਂ ਦਾ ਇਲਾਜ ਦਿੱਲੀ ਚੱਲ ਰਿਹਾ ਸੀ ਅਤੇ ਜਦਕਿ ਡਾਕਟਰਾਂ ਮੁਤਾਬਿਕ ਉਹ ਰਿਕਾਵਰ ਵੀ ਕਰ ਰਹੇ ਸਨ। ਪਰ ਅਚਾਨਕ ਹਾਲਤ ਵਿਗੜਨ ਕਾਰਨ ਉਹਨਾਂ ਦਾ ਦੇਹਾਂਤ ਹੋ ਗਿਆ।
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਵਿੱਚ ਸਿਆਸਤ ਭਖੀ ਹੋਈ ਹੈ। ਅਜਿਹੇ ਵਿਚ ਵਿਰੋਧੀ ਧਿਰ ਵਜੋਂ ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਤਾਕਤ ਝੋਕੀ ਹੋਈ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਚੋਣਾਂ ਦੀ ਕਮਾਨ ਆਪਣੇ ਹੱਥ ਵਿੱਚ ਲਈ ਹੋਈ ਹੈ। ਮੁੱਖ ਮੰਤਰੀ ਕੇਜਰੀਵਾਲ (Arvind Kejriwal) ਅੱਜ (ਮੰਗਲਵਾਰ) ਫੇਰ ਪੰਜਾਬ ਦੌਰੇ 'ਤੇ ਆਏ ਹਨ।