ਪੰਜਾਬ

punjab

ETV Bharat / state

ਸੁਲਤਾਨਪੁਰ ਲੋਧੀ ਤੋਂ ਅਰੰਭ ਹੋਇਆ ਨਗਰ ਕੀਰਤਨ ਬਟਾਲੇ ਪਹੁੰਚਿਆ - Kirtan Nagar,

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੁਦਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ 'ਚ ਸ਼ੁਰੂ ਹੋਇਆ ਨਗਰ ਕੀਰਤਨ ਬਟਾਲਾ ਵਿਖੇ ਪਹੁੰਚਿਆ ਹੈ। ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਹੈ।

ਸੁਲਤਾਨਪੁਰ ਲੋਧੀ ਤੋਂ ਅਰੰਭ ਹੋਇਆ ਨਗਰ ਕੀਰਤਨ ਬਟਾਲੇ ਪਹੁੰਚਿਆ
ਸੁਲਤਾਨਪੁਰ ਲੋਧੀ ਤੋਂ ਅਰੰਭ ਹੋਇਆ ਨਗਰ ਕੀਰਤਨ ਬਟਾਲੇ ਪਹੁੰਚਿਆ

By

Published : Mar 7, 2020, 6:51 PM IST

ਬਟਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੁਦਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ 'ਚ ਸ਼ੁਰੂ ਹੋਇਆ ਨਗਰ ਕੀਰਤਨ ਬਟਾਲਾ ਵਿਖੇ ਪਹੁੰਚਿਆ ਹੈ। ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਹੈ।

ਇਸ ਮੌਕੇ ਸੰਗਤ ਨੇ ਨਗਰ ਕੀਰਤਨ ਲਈ ਵਿਸ਼ੇਸ਼ ਤੌਰ 'ਤੇ ਵੱਖ-ਵੱਖ ਲੰਗਰਾਂ ਦਾ ਪ੍ਰਬੰਧ ਕੀਤਾ ਹੋਇਆ ਸੀ ।ਇਸ ਦੀ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰ ਪਾਲ ਸਿੰਘ ਗੋਰਾ ਅਤੇ ਗੁਰਦੁਆਰਾ ਕੰਧ ਸਾਹਿਬ ਦੇ ਮੈਨੇਜਰ ਗੁਰਤੀਂਦਰ ਸਿੰਘ ਨੇ ਦਿੱਤੀ ਹੈ।

ਸੁਲਤਾਨਪੁਰ ਲੋਧੀ ਤੋਂ ਅਰੰਭ ਹੋਇਆ ਨਗਰ ਕੀਰਤਨ ਬਟਾਲੇ ਪਹੁੰਚਿਆ

ਉਨ੍ਹਾਂ ਦੱਸਿਆ ਕਿ ਇਸ ਨਗਰ ਕੀਰਤਨ ਦਾ ਮੰਤਵ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੁਨੇਹੇ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ।ਉਨ੍ਹਾਂ ਕਿਹਾ ਕਿ ਇਸ ਨਗਰ ਕੀਰਤਨ ਨੂੰ ਲੈ ਕੇ ਬਟਾਲਾ ਵਾਸੀਆਂ ਵਿੱਚ ਬਹੁਤ ਉਤਸ਼ਾਹ ਹੈ। ਸੰਗਤ ਨਗਰ ਕੀਰਤਨ ਦੀ ਸ਼ਿੱਦਤ ਨਾਲ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਇਹ ਨਗਰ ਕੀਰਤਨ ਇੱਥੇ ਪੜਾਅ ਕਰੇਗਾ ।

ਇਹ ਵੀ ਪੜ੍ਹੋ: ਟਰੈਕਟਰ ਤੇ ਕੰਬਾਇਨ ਚਲਾਉਣ ਤੋਂ ਲੈ ਕੇ ਖੇਤੀ ਦੇ ਹਰ ਕੰਮ 'ਚ ਮਾਹਿਰ ਹੈ ਮਾਨਸਾ ਦੀ ਇਹ ਕੁੜੀ

ਇਹ ਨਗਰ ਕੀਤਰਤ ਬਟਾਲਾ ਤੋਂ ਹੁੰਦਾ ਹੋਇਆ ਕਰਤਾਰਪੁਰ ਲਾਂਘੇ ਰਾਹੀ ਗੁਰਦੁਆਰਾ ਦਰਬਾਰ ਸਾਹਿਬ ਕਰਤਾਪੁਰ ਵਿਖੇ ਸਮਾਪਤ ਹੋਵੇਗਾ।

ABOUT THE AUTHOR

...view details