ਗੁਰਦਾਸਪੁਰ :ਬਿਤੇ ਦਿਨੀ ਗੁਰਦਾਸਪੁਰ ਜ਼ਿਲ੍ਹੇ ਵਿੱਚ ਦਿੱਲੀ ਜੰਮੂ ਕਟੜਾ ਐਕਸਪ੍ਰੈਸ ਹਾਈਵੇ ਦੇ ਲਈ ਜ਼ਮੀਨ ਇਕਵਾਇਰ ਕਰਦੇ ਸਮੇਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਕਿਸਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਿਚਕਾਰ ਹੋਈ ਖਿੱਚੋਤਾਣ ਅੱਤੇ ਪਿੰਡ ਭਾਮੜੀ ਵਿਖੇ ਕਿਸਾਨ ਮਹਿਲਾਂ ਦੇ ਥੱਪੜ ਮਾਰੇ ਜਾਣ ਦੇ ਵਿਰੋਧ ਵਿਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਰੇਲਾਂ ਰੋਕੀਆਂ ਗਈਆਂ ਸਨ। ਪਿੰਡ ਚੀਮਾ ਖੁੱਡੀ ਅਤੇ ਪਿੰਡ ਥਾਣੇਵਾਲ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਕਵਾਇਰ ਕੀਤੀ ਜ਼ਮੀਨ ਉਪਰ ਵੀ ਪੱਕਾ ਧਰਨਾ ਲਗਾਇਆ ਗਿਆ ਸੀ। ਕਿਸਾਨਾਂ ਨੇ ਮੰਗ ਕੀਤੀ ਗਈ ਕਿ ਕਿਸਾਨਾਂ ਨਾਲ ਧੱਕਾ ਕਰਨ ਵਾਲੇ ਪੁਲਿਸ ਕਰਮਚਾਰੀਆਂ ਉਪਰ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਜ਼ਮੀਨ ਅਕਵਾਇਰ ਕਰਨ ਦੇ ਕੰਮ ਨੂੰ ਰੋਕਿਆ ਜਾਵੇ।
24 ਮਈ ਨੂੰ ਸਰਕਾਰ ਨਾਲ ਮਿਲਿਆ ਮੀਟਿੰਗ ਦਾ ਭਰੋਸਾ, ਕਿਸਾਨਾਂ ਨੇ ਚੱਕ ਦਿੱਤਾ ਧਰਨਾ - ਕਿਸਾਨ ਮਜਦੂਰ ਸ਼ੰਘਰਸ਼ ਕਮੇਟੀ
ਆਉਣ ਵਾਲੀ 24 ਮਈ ਨੂੰ ਪੰਜਾਬ ਸਰਕਾਰ ਨਾਲ ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਗੁਰਦਾਸਪੁਰ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਧਰਨਾ ਸਮਾਪਤ ਕਰ ਦਿੱਤਾ ਹੈ।
ਐੱਸਡੀਐੱਮ ਨੇ ਕੀਤੀ ਕਿਸਾਨਾਂ ਨਾਲ ਮੁਲਾਕਾਤ :ਜਾਣਕਾਰੀ ਮੁਤਾਬਿਕ ਲੰਮੀ ਜੱਦੋ-ਜਹਿਦ ਤੋਂ ਬਾਅਦ ਆਖਰਕਾਰ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਆਸ਼ਵਾਸਨ ਦਿੱਤਾ ਗਿਆ ਹੈ ਕਿ 24 ਮਈ ਨੂੰ ਉਹਨਾਂ ਦੀ ਮੀਟਿੰਗ ਪੰਜਾਬ ਸਰਕਾਰ ਦੇ ਨਾਲ ਕਰਵਾਈ ਜਾਵੇਗੀ, ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਖਤਮ ਕੀਤਾ ਹੈ। ਪਿੰਡ ਥਾਣੇਵਾਲ ਵਿੱਚ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਪਹੁੰਚੀ ਐਸਡੀਐੱਮ ਗੁਰਦਾਸਪੁਰ ਅਮਨਦੀਪ ਕੌਰ ਨੇ ਦੱਸਿਆ ਕਿ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਪਿੰਡ ਥਾਣੇਵਾਲ ਸਮੇਤ ਵੱਖ ਵੱਖ ਜਗਾ ਉੱਤੇ ਲਗਾਏ ਗਏ ਧਰਨਿਆਂ ਨੂੰ ਸਮਾਪਤ ਕਰਵਾ ਦਿੱਤਾ ਗਿਆ।
- SRH vs RCB :IPL 2023 ਦੇ 65ਵੇਂ ਮੈਚ ਤੋਂ ਪਹਿਲਾਂ ਹੈਦਰਾਬਾਦ 'ਚ ਫੈਂਨਜ਼ ਨੇ ਲਗਾਏ ਵਿਰਾਟ ਕੋਹਲੀ ਦੇ ਪੋਸਟਰ
- ਦਿੱਲੀ ਕੈਪੀਟਲਜ਼ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਦਾ ਕਪਤਾਨ ਡੇਵਿਡ ਵਾਰਨਰ ਨੇ ਦੱਸਿਆ ਕਾਰਨ
- SRH vs RCB: ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਟੀਮ ਕੋਲ ਪਲੇਆਫ ਵਿੱਚ ਜਾਣ ਲਈ ਜਿੱਤਣ ਦਾ ਸੁਨਹਿਰੀ ਮੌਕਾ
ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜੋ ਮੰਗਾਂ ਹਨ ਉਨ੍ਹਾਂ ਮੰਗਾਂ ਸਬੰਧੀ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਮੀਟਿੰਗ 24 ਮਈ ਨੂੰ ਪੰਜਾਬ ਸਰਕਾਰ ਦੇ ਨਾਲ ਕਰਵਾਉਣੀ ਤੈਅ ਹੋਈ ਹੈ। ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦੇ ਇਸ ਆਸ਼ਵਾਸਨ ਤੋਂ ਬਾਅਦ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਭਰ ਦੇ ਵਿੱਚ ਧਰਨਿਆਂ ਨੂੰ ਸਮਾਪਤ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਅੰਮ੍ਰਿਤਸਰ ਦੇ ਵਿੱਚ ਅੰਮ੍ਰਿਤਸਰ ਪ੍ਰਸ਼ਾਸਨ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਦੇ ਨਾਲ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਅਤੇ ਕਿਸਾਨ ਆਗੂਆਂ ਵਿੱਚ ਸਹਿਮਤੀ ਬਣ ਚੁੱਕੀ ਹੈ।