ਗੁਰਦਾਸਪੁਰ: ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੀਆਂ ਦੋ ਸ਼ੂਗਰ ਮਿੱਲਾਂ ਦਾ ਰਸਮੀ ਤੌਰ 'ਤੇ ਉਦਘਾਟਨ ਕਰ ਗੰਨੇ ਦੀ ਪੜਾਈ ਦਾ ਕੰਮ ਸ਼ੁਰੂ ਕੀਤਾ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਸ਼ੂਗਰ ਮਿੱਲ ਪਨਿਆੜ ਵਿਚ ਪਹੁੰਚ ਕੇ ਪੰਜਾਬ ਸਰਕਾਰ ਅਤੇ ਮਿੱਲ ਮੈਨਜਮੈਂਟ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ।
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਦਾ ਸ਼ੂਗਰ ਮਿੱਲਾਂ ਵੱਲ 185 ਕਰੋੜ ਦੇ ਕਰੀਬ ਬਕਾਇਆ ਰਾਸ਼ੀ ਪਈ ਹੈ ਜੋ ਪੰਜਾਬ ਸਰਕਾਰ ਜਾਰੀ ਨਹੀਂ ਕਰ ਰਹੀ ਅਤੇ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਅਤੇ ਮਿੱਲ ਮੈਨਜਮੈਂਟ ਕਿਸਾਨਾਂ ਨੂੰ ਹਮੇਸ਼ਾ ਹੀ ਰਾਸ਼ੀ ਦਵਾਉਣ ਦੀ ਕੋਸ਼ਿਸ ਕਰਦੀ ਰਹਿੰਦੀ ਹੈ ਇਸ ਕਰ ਕੇ ਇਹ ਪ੍ਰਦਰਸ਼ਨ ਕੀਤਾ ਗਿਆ ਹੈ।
ਇਸ ਮੌਕੇ ਮੰਤਰੀ ਰੰਧਾਵਾ ਨੇ ਕਿਸਾਨਾਂ ਨਾਲ ਗੱਲਬਾਤ ਕਰ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦਾ ਛੇਤੀ ਹੱਲ ਕੀਤਾ ਜਾਵੇਗਾ।
ਰੰਧਾਵਾ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਦੋ ਮਿੱਲਾਂ ਦਾ ਉਦਘਾਟਨ ਕਰ ਪੜਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ, ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਦੋਨਾਂ ਮਿੱਲਾਂ ਦੀ ਸਮਰੱਥਾ ਛੇਤੀ ਵਧਾਈ ਜਾਵੇਗੀ ਅਤੇ 21 ਫ਼ਰਵਰੀ ਨੂੰ ਮਿੱਲਾਂ ਵਿਚ ਨਵੇਂ ਪਲਾਂਟ ਦਾ ਉਦਘਾਟਨ ਕੀਤਾ ਜਾਵੇਗਾ।