ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਵੱਖ-ਵੱਖ ਆਰਡੀਨੈਂਸ ਦੇ ਵਿਰੋਧ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਮੁਖ ਮਾਰਗ 'ਤੇ ਚੱਕਾ ਜਾਮ ਕਰ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਰੋਸ ਵਜੋਂ ਮੋਦੀ ਸਰਕਾਰ ਅਤੇ ਬਾਦਲ ਪਰਿਵਾਰ ਦਾ ਪੁਤਲਾ ਫੂਕਿਆ ਗਿਆ।
ਖੇਤੀ ਆਰਡੀਨੈਂਸ: ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਸੁਖਬੀਰ ਬਾਦਲ ਖਿਲਾਫ਼ ਕੀਤਾ ਪ੍ਰਦਰਸ਼ਨ - ਗੁਰਦਸਪੁਰ
ਡੇਰਾ ਬਾਬਾ ਨਾਨਕ ਤੇ ਗੁਰਦਸਪੁਰ ਮੁਖ ਮਾਰਗ ਵਿਖੇ ਵੱਡੀ ਗਿਣਤੀ 'ਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਵੱਖ-ਵੱਖ ਆਰਡੀਨੈਂਸ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।
ਡੇਰਾ ਬਾਬਾ ਨਾਨਕ ਤੇ ਗੁਰਦਸਪੂਰ ਮੁਖ ਮਾਰਗ ਵਿਖੇ ਵੱਡੀ ਗਿਣਤੀ 'ਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਵੱਖ-ਵੱਖ ਆਰਡੀਨੈਂਸ ਦੇ ਵਿਰੋਧ ਵਿੱਚ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਤਿੰਨ ਆਰਡੀਨੈਂਸ ਜਾਰੀ ਕੀਤੇ ਹਨ, ਉਹ ਕਿਸਾਨ ਅਤੇ ਮਜਦੂਰ ਵਿਰੋਧੀ ਹਨ ਅਤੇ ਉਨ੍ਹਾਂ ਵੱਲੋਂ ਲਗਾਤਾਰ ਉਸ ਦੇ ਵਿਰੋਧ 'ਚ ਸੰਘਰਸ਼ ਸ਼ੁਰੂ ਕੀਤਾ ਗਿਆ ਹੈ।
ਉੱਥੇ ਹੀ ਕਿਸਾਨ ਆਗੂ ਨੇ ਕਿਹਾ ਕਿ ਇਹ ਕਾਲੇ ਕਾਨੂੰਨ ਹਨ। ਇਸ ਲਈ ਉਨ੍ਹਾਂ ਦੀ ਮੰਗ ਹੈ ਕਿ ਇਹ ਆਰਡੀਨੈਂਸ ਰੱਦ ਕੀਤੇ ਜਾਣ ਅਤੇ ਉਨ੍ਹਾਂ ਐਲਾਨ ਕੀਤਾ ਕਿ ਕਿਸਾਨ ਮਜਦੂਰ ਸੰਘਰਸ਼ ਕਮੇਟੀ 7 ਸਤੰਬਰ ਨੂੰ ਪੰਜਾਬ ਭਰ 'ਚ ਹਰ ਜ਼ਿਲ੍ਹੇ ਦੇ ਡੀਸੀ ਦਫਤਰਾਂ ਦੇ ਅਗੇ ਇਸ ਮੰਗ ਨੂੰ ਲੈ ਕੇ ਜੇਲ੍ਹ ਭਰੋ ਮੋਰਚਾ ਸ਼ੁਰੂ ਕਰੇਗੀ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਉਦੋਂ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ ਜਦ ਤੱਕ ਕੇਂਦਰ ਸਰਕਾਰ ਇਹ ਕਿਸਾਨ ਮਾਰੂ ਆਰਡੀਨੈਂਸ ਰੱਦ ਨਹੀਂ ਕਰਦੀ।