ਗੁਰਦਾਸਪੁਰ : ਗੁਰਦਾਸਪੁਰ ਦੇ ਅਧੀਨ ਆਉਂਦੇ ਥਾਣਾ ਤਿੱਬੜ ਵਿੱਚ ਇੱਕ ਫਾਇਨਾਂਸ ਕੰਪਨੀ ਦੇ ਮੁਲਾਜ਼ਮ ਵੱਲੋਂ 3 ਅਗਸਤ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਹ ਕੰਪਨੀ ਦੇ ਪੈਸਿਆਂ ਦੀ ਗਰਾਹੀ ਕਰਕੇ ਧਾਰੀਵਾਲ ਖੁੰਡਾ ਰੋਡ ਤੋਂ ਆ ਰਿਹਾ ਸੀ ਅਤੇ ਰਸਤੇ ਵਿੱਚ ਤਿੰਨ ਅਣਪਛਾਤੇ ਨੌਜਵਾਨਾਂ ਨੇ ਉਸਦੇ ਨਾਲ ਲੁੱਟ ਕਰ ਉਸ ਨੂੰ ਕਿਰਚ ਮਾਰ ਕੇ ਜ਼ਖ਼ਮੀ ਕਰ ਦਿੱਤਾ।
ਲੁਟਿਆਂ ਜਾਣ ਵਾਲਾ ਖੁਦ ਹੀ ਨਿਕਲਿਆ ਲੁਟੇਰਾ ਦੇਖੋ ਕਿਵੇਂ ਇਸ ਮਾਮਲੇ ਦੀ ਤਫਤੀਸ਼ ਕਰਨ ਤੋਂ ਬਾਅਦ ਸਾਹਮਣੇ ਆਇਆ ਕਿ ਸ਼ਿਕਾਇਤ ਕਰਤਾ ਫਾਇਨਾਂਸ ਕੰਪਨੀ ਦੇ ਮੁਲਾਜ਼ਮ ਲਵਪ੍ਰੀਤ ਨੇ ਫਾਇਨਾਂਸ ਕੰਪਨੀ ਦਾ ਇਕ ਲੱਖ ਰੁਪਏ ਹੜੱਪਣ ਲਈ ਆਪਣੇ ਦੋਸਤਾਂ ਨਾਲ ਮਿਲ ਕੇ ਇਹ ਲੁੱਟ ਦਾ ਡਰਾਮਾ ਰਚਿਆ ਸੀ ਅਤੇ ਆਪਣੇ ਆਪ ਨੂੰ ਸੱਟਾਂ ਵੀ ਖੁਦ ਲਗਾਈਆਂ ਸੀ। ਇਸ ਮਾਮਲੇ ਵਿਚ ਥਾਣਾ ਤਿੱਬੜ ਪੁਲੀਸ ਨੇ ਕਾਰਵਾਈ ਕਰਦੇ ਹੋਏ ਫਾਇਨਾਂਸ ਕੰਪਨੀ ਦੇ ਮੁਲਾਜ਼ਮ ਅਤੇ ਉਸ ਦੇ ਦੋ ਦੋਸਤਾਂ ਨੂੰ ਗ੍ਰਿਫਤਾਰ ਕਰ ਪੈਸੇ ਵੀ ਬਰਾਮਦ ਕਰ ਲਏ ਗਏ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਥਾਣਾ ਤਿੱਬੜ ਵਿਖੇ ਇਕ ਫਾਇਨਾਂਸ ਕੰਪਨੀ ਦੇ ਮੁਲਾਜ਼ਮ ਲਵਪ੍ਰੀਤ ਵੱਲੋਂ ਤਿੰਨ ਅਗਸਤ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਮਾਮਲੇ ਦੀ ਜਾਂਚ ਪੜਤਾਲ ਕਰਨ ਤੋਂ ਬਾਅਦ ਸਾਹਮਣੇ ਆਇਆ ਕਿ ਫਾਇਨਾਂਸ ਕੰਪਨੀ ਦੇ ਮੁਲਾਜ਼ਮ ਲਵਪ੍ਰੀਤ ਨੇ ਕੰਪਨੀ ਦਾ ਇੱਕ ਲੱਖ ਰੁਪਏ ਹੜੱਪਣ ਦੇ ਲਈ ਆਪਣੇ ਦੋ ਦੋਸਤਾਂ ਦੇ ਨਾਲ ਮਿਲ ਕੇ ਇਹ ਲੁੱਟ ਦੀ ਸਾਜ਼ਿਸ਼ ਬਣਾਈ ਸੀ।
ਇਹ ਵੀ ਪੜ੍ਹੋ:ਝੋਲਾ ਛਾਪ ਡਾਕਟਰ 'ਤੇ ਛਾਪਾ,ਵੇਖੋ ਕੀ ਮਿਲਿਆ
ਇਹ ਲੱਖ ਰੁਪਿਆ ਇਨ੍ਹਾਂ ਨੇ ਆਪਸ ਵਿੱਚ ਵੰਡਣਾ ਸੀ ਉਨ੍ਹਾਂ ਦੱਸਿਆ ਕਿ ਲਵਪ੍ਰੀਤ ਦੇ ਦੋਸਤਾਂ ਨੇ ਉਸ ਨੂੰ ਕਮਾਦ ਵਿੱਚ ਖੜ੍ਹ ਕੇ ਕਿਰਚਾਂ ਨਾਲ ਸੱਟਾਂ ਵੀ ਲੱਗੀਆਂ ਸਨ ਮਾਮਲੇ ਦੀ ਜਾਂਚ ਤੋਂ ਬਾਅਦ ਫਾਇਨੈਂਸ ਕੰਪਨੀ ਦੇ ਮੁਲਾਜ਼ਮ ਅਤੇ ਉਸ ਦੇ ਦੋ ਦੋਸਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਦੇ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।