ਪੰਜਾਬ

punjab

ETV Bharat / state

ਟਰਾਂਸਪੋਰਟ ਮਾਫੀਆ ਖਿਲਾਫ਼ ਵੱਡਾ ਐਕਸ਼ਨ, ਹੁਣ ਤੱਕ 25 ਬੱਸਾਂ ਜ਼ਬਤ - transport mafia

ਗੁਰਦਾਸਪੁਰ ਦੇ ਵਿੱਚ ਟਰਾਂਸਪੋਰਟ ਵਿਭਾਗ (Transportation Department) ਦੇ ਵੱਲੋਂ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਵਿਭਾਗ ਵੱਲੋਂ ਨਿੱਜੀ ਕੰਪਨੀ ਦੀਆਂ ਉਲੰਘਣਾ ਕਰਨ ਵਾਲੀਆਂ 25 ਬੱਸਾਂ ਨੂੰ ਜ਼ਬਤ ਕੀਤਾ ਗਿਆ ਹੈ। ਨਾਲ ਹੀ ਤਾੜਨਾ ਕੀਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਿਤ ਨਹੀਂ ਕੀਤੀ ਜਾਵੇਗੀ ਤੇ ਐਕਸ਼ਨ ਲਿਆ ਜਾਵੇਗਾ।

ਟਰਾਂਸਪੋਰਟ ਮਾਫੀਆ ਖਿਲਾਫ਼ ਵੱਡਾ ਐਕਸ਼ਨ
ਟਰਾਂਸਪੋਰਟ ਮਾਫੀਆ ਖਿਲਾਫ਼ ਵੱਡਾ ਐਕਸ਼ਨ

By

Published : Oct 11, 2021, 4:00 PM IST

ਗੁਰਦਾਸਪੁਰ:ਸੂਬੇ ਚ ਟਰਾਂਸਪੋਰਟ ਮਾਫੀਆ ਖਿਲਾਫ਼ ਟਰਾਂਸਪੋਰਟ ਵਿਭਾਗ (Department of Transportation) ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਟਰਾਂਸਪੋਰਟ ਮੰਤਰੀ ਰਾਜਾ ਵੜਿੰਗ (Transport Minister Raja Waring) ਦੇ ਵੱਲੋਂ ਸਾਰੇ ਸਬੰਧਿਤ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸ ਕੰਪਨੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸਦੇ ਚੱਲਦੇ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਕੰਪਨੀਆਂ ਖਿਲਾਫ਼ ਐਕਸ਼ਨ ਲਿਆ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ।

ਟਰਾਂਸਪੋਰਟ ਮਾਫੀਆ ਖਿਲਾਫ਼ ਵੱਡਾ ਐਕਸ਼ਨ

ਗੁਰਦਾਸਪੁਰ ਦੇ ਵਿੱਚ ਟਰਾਂਸਪੋਰਟ ਵਿਭਾਗ (Transportation Department) ਦੇ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਵਿਭਾਗ ਦੇ ਵੱਲੋਂ ਬਿਨ੍ਹਾਂ ਟੈਕਸ, ਬਿਨਾਂ ਟਾਇਮ ਚੱਲ ਰਹੀਆਂ ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਨੂੰ ਜ਼ਬਤ ਕੀਤਾ ਗਿਆ ਹੈ।

ਇਸ ਸਬੰਧੀ ਗੱਲਬਾਤ ਦੌਰਾਨ ਬਲਦੇਵ ਸਿੰਘ ਰੰਧਾਵਾ, ਰਿਜ਼ਨਲ ਟਰਾਂਸਪਰੋਟ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਿੱਜੀ ਕੰਪਨੀਆਂ ਦੀਆਂ ਬੱਸਾਂ ਜੋ ਬਿਨਾਂ ਟੈਕਸ, ਡਿਫਾਲਟਰ ਅਤੇ ਬਿਨਾਂ ਟਾਈਮ ਤੋਂ ਚੱਲ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਉਲੰਘਣਾ ਕਰਨ ਵਾਲੀਆਂ ਇੰਨ੍ਹਾਂ ਬੱਸਾਂ ਦੇ ਖਿਲਾਫ਼ ਕਾਰਵਾਈ ਕੀਤੀ ਗਈ ਹੈ। ਜਿੰਨ੍ਹਾਂ ਬੱਸਾਂ ਦੇ ਖਿਲਾਫ਼ ਕਾਰਵਾਈ ਕੀਤੀ ਗਈ ਹੈ ਉਨ੍ਹਾਂ ਵਿੱਚ ਵੱਡੀਆਂ ਨਿੱਜੀ ਕੰਪਨੀ ਦੀਆਂ ਬੱਸਾਂ ਸ਼ਾਮਿਲ ਹਨ। ਇੰਨ੍ਹਾਂ ਬੱਸਾਂ ਦੇ ਵਿੱਚ ਰਾਜਧਾਨੀ, ਡੱਬਵਾਲੀ ਅਤੇ ਲਿਬੜਾ ਕੰਪਨੀ ਦੀਆਂ ਬੱਸਾਂ ਵੀ ਸ਼ਾਮਿਲ ਹਨ।

ਟਰਾਂਸਪੋਰਟ ਅਧਿਕਾਰੀ (Transport Officer) ਨੇ ਦੱਸਿਆ ਕਿ ਇੰਨ੍ਹਾਂ ਜ਼ਬਤ ਕੀਤੀਆਂ ਗਈਆਂ ਬੱਸਾਂ ਖਿਲਾਫ਼ ਲੱਖਾਂ ਰੁਪਏ ਦਾ ਟੈਕਸ ਪਿਆ ਜਿਸ ਕਰਕੇ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਸਮਾਂ ਟੈਕਸ ਅਦਾ ਨਹੀਂ ਕੀਤਾ ਜਾਵੇਗਾ ਉਨ੍ਹਾਂ ਸਮਾਂ ਬੱਸਾਂ ਜ਼ਬਤ ਰਹਿਣਗੀਆਂ। ਨਾਲ ਹੀ ਉਨ੍ਹਾਂ ਚਿਤਾਵਨੀ ਵੀ ਦਿੱਤੀ ਹੈ ਕਿ ਇਹ ਕਾਰਵਾਈ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਿਤ ਨਹੀਂ ਕੀਤੀ ਜਾਵੇਗੀ ਅਤੇ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਏਅਰਪੋਰਟ ਨੂੰ ਪੰਜਾਬ ਦੀਆਂ ਸਰਕਾਰੀ ਬੱਸਾਂ ਵੀ ਚਲਾ ਦਿਓ ਕੇਜਰੀਵਾਲ ਜੀ !

ABOUT THE AUTHOR

...view details