ਪੰਜਾਬ

punjab

ETV Bharat / state

ਰਿਸ਼ਵਤ ਮੰਗਣ ਦਾ ਇਲਜ਼ਾਮ: ਇੱਕ ਦਿਨ ਦੇ ਰਿਮਾਂਡ ’ਤੇ ਮਹਿਲਾ ਡਰੱਗ ਇੰਸਪੈਕਟਰ ਤੇ ਦਰਜਾ ਚਾਰ ਮੁਲਾਜ਼ਮ

ਮਾਨ ਸਰਕਾਰ ਵਲੋਂ ਰਿਸ਼ਵਤ ਨੂੰ ਲੈਕੇ ਕਾਰਵਾਈ ਨਿਰੰਤਰ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਮੁੱਖ ਮੰਤਰੀ ਹੈਲਪਲਾਈਨ ਨੰਬਰ 'ਤੇ ਸ਼ਿਕਾਇਤ ਮਿਲਣ ਤੋਂ ਬਾਅਦ ਮਹਿਲਾ ਡਰੱਗ ਇੰਸਪੈਕਟਰ ਸਮੇਤ ਉਸ ਦੇ ਨਾਲ ਦਰਜਾ ਚਾਰ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

By

Published : Jun 29, 2022, 12:55 PM IST

Updated : Jun 29, 2022, 4:09 PM IST

ਰਿਸ਼ਵਤ ਮੰਗਣ ਦੇ ਦੋਸ਼ਾਂ 'ਚ ਮਹਿਲਾ ਡਰੱਗ ਇੰਸਪੈਕਟਰ ਸਮੇਤ ਦਰਜਾ ਚਾਰ ਮੁਲਾਜ਼ਮ ਗ੍ਰਿਫ਼ਤਾਰ
ਮਹਿਲਾ ਡਰੱਗ ਇੰਸਪੈਕਟਰ ਸਮੇਤ ਦਰਜਾ ਚਾਰ ਮੁਲਾਜ਼ਮ ਗ੍ਰਿਫ਼ਤਾਰ

ਗੁਰਦਾਸਪੁਰ: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਰਿਸ਼ਵਤ ਮੰਗਣ ਦੀ ਇੱਕ ਹੋਰ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਗੁਰਦਾਸਪੁਰ ਦੀ ਮਹਿਲਾ ਡਰੱਗ ਇੰਸਪੈਕਟਰ 'ਤੇ ਕਾਰਵਾਈ ਕੀਤੀ ਹੈ। ਗੁਰਦਾਸਪੁਰ ਦੀ ਪੁਲਿਸ ਨੇ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਮਹਿਲਾ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰਕੇ ਆਪਣੇ ਨਾਲ ਲੈ ਗਈ ਹੈ। ਇਸ ਦੇ ਨਾਲ ਹੀ ਮਹਿਲਾ ਇੰਸਪੈਕਟਰ ਦੇ ਨਾਲ ਉਸ ਦੇ ਦਰਜਾ 4 ਕਰਮਚਾਰੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਦੋਵਾਂ ਨੂੰ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਦੋਵਾਂ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ:ਮਾਨ ਸਰਕਾਰ ਦੇ ਰਾਜ ’ਚ ਅਫਸਰਾਂ ਦੀ ਮਨਮਾਨੀ, ਹੁਕਮ ਨਾ ਮੰਨਣ ਵਾਲਿਆਂ ਲਈ ਫਰਮਾਨ ਜਾਰੀ

ਕੈਮਿਸਟ ਨੇ ਕੀਤੀ ਸੀ ਸ਼ਿਕਾਇਤ: ਗੁਰਦਾਸਪੁਰ ਸ਼ਹਿਰ ਦੇ ਇੱਕ ਕੈਮਿਸਟ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਵਟਸਐਪ ਨੰਬਰ 'ਤੇ ਸ਼ਿਕਾਇਤ ਦਰਜ ਕਰਵਾਈ ਸੀ। ਜਦੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਤਾਂ ਪਤਾ ਲੱਗਾ ਕਿ ਸ਼ਿਕਾਇਤ 'ਤੇ ਡਰੱਗਜ਼ ਵਿਭਾਗ 'ਚ ਕੰਮ ਕਰਦਾ ਗ੍ਰੇਡ 4 ਦਾ ਮੁਲਾਜ਼ਮ ਕੈਮਿਸਟ ਦਾ ਲਾਇਸੈਂਸ ਜਾਰੀ ਕਰਨ ਲਈ ਪੈਸੇ ਦੀ ਮੰਗ ਕਰ ਰਿਹਾ ਸੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦਰਜਾ 4 ਦੇ ਮੁਲਾਜ਼ਮ ਨੂੰ ਕਾਬੂ ਕਰ ਲਿਆ ਪਰ ਦਰਜਾ ਚਾਰ ਦੇ ਮੁਲਾਜ਼ਮ ਨੇ ਡਰੱਗ ਇੰਸਪੈਕਟਰ ਦਾ ਨਾਂ ਲੈ ਲਿਆ।

ਰਿਸ਼ਵਤ ਮੰਗਣ ਦੇ ਦੋਸ਼ਾਂ 'ਚ ਮਹਿਲਾ ਡਰੱਗ ਇੰਸਪੈਕਟਰ ਸਮੇਤ ਦਰਜਾ ਚਾਰ ਮੁਲਾਜ਼ਮ ਗ੍ਰਿਫ਼ਤਾਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਗ੍ਰਿਫ਼ਤਾਰੀ: ਗੁਰਦਾਸਪੁਰ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਅੰਮ੍ਰਿਤਸਰ ਦੀ ਵਸਨੀਕ ਹੈ। ਬੁੱਧਵਾਰ ਸਵੇਰੇ ਨਿਊ ਅੰਮ੍ਰਿਤਸਰ ਇਲਾਕੇ 'ਚ ਛਾਪੇਮਾਰੀ ਕਰਨ ਲਈ ਪੁਲਿਸ ਅੰਮ੍ਰਿਤਸਰ ਪਹੁੰਚੀ ਪਰ ਮਹਿਲਾ ਡਰੱਗ ਇੰਸਪੈਕਟਰ ਫਰਾਰ ਹੋ ਗਈ। ਪੁਲਿਸ ਨੇ ਜਦੋਂ ਭਾਲ ਤੇਜ਼ ਕੀਤੀ ਤਾਂ ਸੂਚਨਾ ਮਿਲੀ ਕਿ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਲੁਕੀ ਹੋਈ ਹੈ। ਪੁਲਿਸ ਨੇ ਉਸ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਪੁਲਿਸ ਕੁਝ ਦੇਰ ਬਾਅਦ ਬਬਲੀਨ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਲੈ ਕੇ ਆਵੇਗੀ ਅਤੇ ਮੈਡੀਕਲ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ:ਹਾਈਕੋਰਟ ਨੇ ਗਿਲਜੀਆਂ ਨੂੰ ਨਹੀਂ ਦਿੱਤੀ ਕੋਈ ਰਾਹਤ, 4 ਜੁਲਾਈ ਨੂੰ ਅਗਲੀ ਸੁਣਵਾਈ

Last Updated : Jun 29, 2022, 4:09 PM IST

ABOUT THE AUTHOR

...view details