ਗੁਰਦਾਸਪੁਰ: ਸਥਾਨਕ ਸ਼ਹਿਰ ਵਿੱਚ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਸ਼ਹਾਦਤ ਨੂੰ ਸਲਾਮ ਕਰਨ ਦੇ ਲਈ 21 ਅਕਤੂਬਰ ਨੂੰ ਮੁਲਾਜਮਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਐੱਸਐੱਸਪੀ ਗੁਰਦਾਸਪੁਰ ਡਾ. ਰਾਜਿੰਦਰ ਸਿੰਘ ਸੋਹਲ਼ ਦੀ ਅਗਵਾਈ ਵਿੱਚ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੁਲਿਸ ਅਧਿਕਾਰੀਆਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ। ਇਸ ਮੈਰਾਥਨ ਦੌੜ ਨੂੰ ਐੱਸਪੀ ਹੈਡਕੁਆਰਟਰ ਨਵਜੋਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾਂ ਕੀਤਾ।
ਗੁਰਦਾਸਪੁਰ: ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਸ਼ਹਾਦਤ ਨੂੰ ਸਮਰਪਿਤ ਮੈਰਾਥਨ ਦੌੜ ਦਾ ਕੀਤਾ ਗਿਆ ਆਯੋਜਨ - ਗੁਰਦਾਸਪੁਰ
ਪੁਲਿਸ ਅਧਿਕਾਰੀ ਸ਼ਾਮ ਲਾਲ ਨੇ ਕਿਹਾ ਕਿ ਮਿਸ਼ਨ ਦਾ ਉਦੇਸ਼ ਲੋਕਾਂ ਨੂੰ ਇਹ ਦੱਸਣਾ ਹੈ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਵਾਸਤੇ ਹੈ ਤੇ ਪੁਲਿਸ ਮੁਲਾਜ਼ਮ ਨਾਗਰਿਕਾਂ ਦੀ ਸੁਰੱਖਿਆ ਦੇ ਲਈ ਜਾਨ ਵਾਰਨ ਤੋਂ ਵੀ ਪਰਵਾਹ ਨਹੀਂ ਕਰਦੇ।
ਫ਼ੋਟੋ
ਇਸ ਮੌਕੇ ਪੁਲਿਸ ਅਧਿਕਾਰੀ ਸ਼ਾਮ ਲਾਲ ਨੇ ਕਿਹਾ ਕਿ ਮਿਸ਼ਨ ਦਾ ਉਦੇਸ਼ ਲੋਕਾਂ ਨੂੰ ਇਹ ਦੱਸਣਾ ਹੈ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਵਾਸਤੇ ਹੈ ਤੇ ਪੁਲਿਸ ਮੁਲਾਜ਼ਮ ਨਾਗਰਿਕਾਂ ਦੀ ਸੁਰੱਖਿਆ ਦੇ ਲਈ ਜਾਨ ਵਾਰਨ ਤੋਂ ਵੀ ਪਰਵਾਹ ਨਹੀਂ ਕਰਦੇ। ਇਸ ਮੈਰਾਥਨ ਦੌੜ ਦਾ ਆਯੋਜਨ ਸ਼ਹੀਦਾਂ ਨੂੰ ਯਾਦ ਰੱਖਣ ਲਈ ਕੀਤਾ ਗਿਆ ਹੈ, ਅਤੇ 21 ਅਕਤੂਬਰ ਨੂੰ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ ਅਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋਂ: ਕਰਮਜੀਤ ਨੇ ਮਮਤਾ ਨੂੰ ਦਸਤਾਰ ਭੇਂਟ ਕਰਨ ਦੀ ਬਣਾਈ ਯੋਜਨਾ