ਗੁਰਦਾਸਪੁਰ: ਬਟਾਲਾ ਦੇ ਨਜਦੀਕੇ ਪੈਂਦੇ ਪਿੰਡ ਦੁਰਗਾ ਬਾਦ ਤੋਂ ਇਕ ਵਿਆਹੁਤਾ ਔਰਤ ਦੀ ਭੇਦਭਰੇ ਹਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਸਹੁਰੇ ਪਰਿਵਾਰ ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਪੀੜਤ ਪਰਿਵਾਰ ਵੱਲੋਂ ਸਹੁਰੇ ਪਰਿਵਾਰ ਤੇ ਉਸਨੂੰ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ ਜਿਸਕੇ ਲੜਕੀ ਮੌਤ ਹੋਈ ਹੈ। ਜਾਣਕਾਰੀ ਅਨੁਸਾਰ ਵਿਆਹੁਤਾ ਦੀ ਜ਼ਹਿਰੀਲੀ ਚੀਜ਼ ਨਿਗਲਣ ਦੇ ਕਾਰਨ ਮੌਤ ਹੋਈ ਹੈ।
ਮ੍ਰਿਤਕ ਲੜਕੀ ਦੇ ਪਿਤਾ ਤਰਸੇਮ ਮਸੀਹ ਅਤੇ ਰਿਸਤੇਦਾਰ ਜੋਰਜ਼ ਗਿੱਲ ਨੇ ਦੱਸਿਆ ਕਿ ਉਹਨਾਂ ਦੀ ਲੜਕੀ ਸ਼ਵੇਤਾ (29(ਸਾਲ ) ਦਾ ਵਿਆਹ ਕਰੀਬ 9 ਸਾਲ ਪਹਿਲਾਂ ਦਰਗਾ ਬਾਦ ਦੇ ਸੰਨੀ ਮਸੀਹ ਪੁੱਤਰ ਬੀਰਾ ਮਸੀਹ ਨਾਲ ਹੋਇਆ ਸੀ ਪਰ ਉਸਦਾ ਸੁਹਰਾ ਪਰਿਵਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਲੜਕੀ ਦੇ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ। ਉਨ੍ਹਾਂ ਨਾਲ ਹੀ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੂੰ ਸਹੁਰੇ ਪਰਿਵਾਰ ਵੱਲੋਂ ਦਾਜ ਦੇ ਲਈ ਵੀ ਕੁੱਟਿਆ ਜਾਂਦਾ ਸੀ। ਪੀੜਤ ਪਰਿਵਾਰ ਲੜਕੀ ਦੇ ਸਹੁਰੇ ਪਰਿਵਾਰ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ।