ਪੰਜਾਬ

punjab

ETV Bharat / state

ਵਿਆਹੁਤਾ ਚੜ੍ਹੀ ਦਾਜ ਦੀ ਬਲੀ - ਵਿਆਹੁਤਾ ਲੜਕੀ

ਬਟਾਲਾ ਦੇ ਪਿੰਡ ਬੱਜੂਮਾਨ ਤੋਂ 27 ਸਾਲਾ ਵਿਆਹੁਤਾ ਕੁੜੀ ਨੂੰ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਵੱਲੋਂ ਜ਼ਹਿਰ ਦੇ ਕੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਫ਼ੋਟੋ

By

Published : Jul 13, 2019, 10:45 PM IST

ਗੁਰਦਾਸਪੁਰ: ਬਟਾਲਾ ਦੇ ਪਿੰਡ ਬੱਜੂਮਾਨ ਤੋਂ 27 ਸਾਲਾ ਵਿਆਹੁਤਾ ਕੁੜੀ ਗੁਰਮਿੰਦਰ ਕੌਰ ਨੂੰ ਉਸ ਦੇ ਸਹੁਰੇ ਪਰਿਵਾਰ ਵੱਲੋਂ ਸਲਫ਼ਾਸ ਦੇ ਕੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਵਾਲਿਆਂ ਨੇ ਸਹੁਰੇ ਪਰਿਵਾਰ 'ਤੇ ਕੁੜੀ ਨੂੰ ਮਾਰਨ ਦਾ ਦੋਸ਼ ਲਾਇਆ ਹੈ।

ਵੀਡੀਓ

ਇਹ ਵੀ ਪੜ੍ਹੋ:22 ਲਾਭਪਤਾਰੀਆਂ ਨੂੰ ਵੰਡੇ ਗਏ ਨਿਯੁਕਤੀ ਪੱਤਰ

ਇਸ ਬਾਰੇ ਮ੍ਰਿਤਕ ਕੁੜੀ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਸਹੁਰੇ ਪਰਿਵਾਰ ਵਾਲਿਆਂ ਵੱਲੋਂ ਉਨ੍ਹਾਂ ਦੀ ਕੁੜੀ ਨੂੰ ਪਰੇਸ਼ਾਨ ਕੀਤਾ ਜਾਂਦਾ ਸੀ ਜਦ ਕਿ ਉਨ੍ਹਾਂ ਦਾ ਜਵਾਈ ਵਿਦੇਸ਼ 'ਚ ਰਹਿੰਦਾ ਹੈ। ਉਨ੍ਹਾਂ ਦੀ ਧੀ ਦਾ ਵਿਆਹ 2017 ਵਿਚ ਪਿੰਡ ਬੱਜੂਮਾਨ ਦੇ ਰਣਬੀਰ ਸਿੰਘ ਨਾਲ ਹੋਇਆ ਸੀ ਅਤੇ ਵਿਆਹ ਮੌਕੇ ਉਨ੍ਹਾਂ ਆਪਣੀ ਸਮਰੱਥਾ ਮੁਤਾਬਿਕ ਦਾਜ ਵੀ ਦਿੱਤਾ ਸੀ ਪਰ ਫਿਰ ਵੀ ਉਸ ਨੂੰ ਪਰੇਸ਼ਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਨਿੱਚਰਵਾਰ ਨੂੰ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਨੇ ਉਸ ਨਾਲ ਕੁੱਟਮਾਰ ਕਰਕੇ ਸਲਫ਼ਾਸ ਦੀ ਗੋਲੀ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ।

ਉੱਥੇ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜਿਆ ਦਿੱਤਾ ਹੈ। ਪੁਲਿਸ ਨੇ ਕਿਹਾ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ABOUT THE AUTHOR

...view details