ਗੁਰਦਾਸਪੁਰ: ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਸੋਮਵਾਰ ਨੂੰ ਗੁਰਦਾਸਪੁਰ 'ਚ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ ਗਏ।
ਜ਼ਰੂਰਤਮੰਦ ਲੋਕਾਂ ਨੂੰ ਵੰਡੇ ਮਾਸਕ ਅਤੇ ਸੈਨੀਟਾਈਜ਼ਰ
ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਸੋਮਵਾਰ ਨੂੰ ਗੁਰਦਾਸਪੁਰ 'ਚ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ ਗਏ।
ਇਸ ਮੌਕੇ ਤੇ ਐੱਸਪੀ ਹੈੱਡਕੁਆਰਟਰ ਨਵਜੋਤ ਸਿੰਘ ਨੇ ਲੋਕਾਂ ਨੂੰ ਮਾਸਕ ਵੰਡੇ ਤੇ ਕੋਰੋਨਾ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਨਵਜੋਤ ਸਿੰਘ ਨੇ ਕਿਹਾ ਕਿ ਕੋਰੋਨਾ ਤੋਂ ਬਚਣ ਲਈ ਸਭ ਨੂੰ ਸਰਕਾਰਾਂ ਦਾ ਅਤੇ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਇਕ ਖਤਰਨਾਕ ਬੀਮਾਰੀ ਹੈ ਇਸ ਲਈ ਇਸ ਤੋਂ ਬਚਣ ਦੇ ਲਈ ਮੂੰਹ ਦੇ ਉੱਪਰ ਮਾਸਕ ਲਗਾ ਕੇ ਰੱਖੋ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖੋ। ਆਪਣੀ ਵਾਰੀ ਆਉਣ ਤੇ ਕੋਰੋਨਾ ਵੈਕਸੀਨ ਜ਼ਰੂਰ ਲਗਵਾਓ। ਇਸ ਦੇ ਜ਼ਰੀਏ ਹੀ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਿਆ ਜਾ ਸਕਦਾ ਹੈ ਅਤੇ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।