ਬਟਾਲਾ:ਪਨਬਸ ਅਤੇ ਪੀਅਰਟੀਸੀ ਕੰਟ੍ਰੈਕਟ ਵਰਕਰ ਯੂਨੀਅਨ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਨੂੰ ਲੈਕੇ ਹੁਣ ਇਨ੍ਹਾਂ ਵੱਲੋਂ ਪੂਰੇ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਵੀ ਕੀਤੀ ਗਈ ਹੈ। ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਨਬਸ ਅਤੇ ਪੀਅਰਟੀਸੀ ਕੰਟ੍ਰੈਕਟ ਵਰਕਰ ਯੂਨੀਅਨ ਨੂੰ ਮੀਟਿੰਗ ਲਈ ਸਮਾਂ ਦੇ ਦਿੱਤਾ ਗਿਆ ਹੈ।
PUNBUS ਤੇ PRTC ਕੰਟ੍ਰੈਕਟ ਵਰਕਰ ਯੂਨੀਅਨ ਦੀ CM CAPTAIN ਨਾਲ ਮੀਟਿੰਗ ਪਨਬਸ ਅਤੇ ਪੀਅਰਟੀਸੀ ਕੰਟ੍ਰੈਕਟ ਵਰਕਰ ਯੂਨੀਅਨ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ 8 ਸਤੰਬਰ ਨੂੰ ਮੀਟਿੰਗ ਹੋਵੇਗੀ। ਜਿਸ ਲਈ ਮੁੱਖ ਮੰਤਰੀ ਵੱਲੋਂ ਇੱਕ ਚਿਠੀ ਲਿਖ ਕੇ ਜਾਰੀ ਦਿੱਤੀ ਗਈ ਹੈ।
ਬਟਾਲਾ ਦੇ ਪੰਜਾਬ ਰੋਡਵੇਜ਼ ਡਿਪੋ ‘ਤੇ ਧਰਨਾ ਦੇ ਰਹੇ ਪਨਬਸ ਅਤੇ ਪੀਅਰਟੀਸੀ ਕੰਟ੍ਰੈਕਟ ਵਰਕਰ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ, ਕਿ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦੀ ਯੂਨੀਅਨ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ। ਅਤੇ ਉਨ੍ਹਾਂ ਦੇ ਸੂਬਾਈ ਆਗੂ ਮੀਟਿੰਗ ‘ਚ ਸ਼ਾਮਿਲ ਹੋਣਗੇ, ਪਰ ਉਨ੍ਹਾਂ ਦੀ ਹੜਤਾਲ ਵੀ ਜਾਰੀ ਰਹੇਗੀ
ਉਨ੍ਹਾਂ ਨੇ ਕਿਹਾ, ਕਿ ਜੇਕਰ ਪੰਜਾਬ ਸਰਕਾਰ ਕੰਟ੍ਰੈਕਟ ‘ਤੇ ਭਰਤੀ ਸਾਰੇ ਮੁਲਾਜ਼ਮ ਨੂੰ ਤੁਰੰਤ ਰੈਗੂਲਰ ਕਰੇਗੀ, ਤਾਂ ਹੀ ਇਹ ਹੜਤਾਲ ਖ਼ਤਮ ਕਰਾਂਗੇ, ਪਰ ਜੇਕਰ ਮੀਟਿੰਗ ਵਿੱਚ ਸਰਕਾਰ ਵੱਲੋਂ ਸਿਰਫ਼ ਜਲਦ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ, ਤਾਂ ਫਿਰ ਉਹ ਪੂਰੇ ਪੰਜਾਬ ਵਿੱਚ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਉਨ੍ਹਾਂ ਕਿਹਾ, ਕਿ ਹਰ ਵਾਰ ਮੀਟਿੰਗ ਵਿੱਚ ਸਰਕਾਰ ਨੂੰ ਉਨ੍ਹਾਂ ਨੂੰ ਜਲਦ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੰਦੀ ਹੈ। ਪਰ ਮੰਗਾਂ ਪੂਰੀਆਂ ਨਹੀਂ ਕੀਤੀਆ ਜਾਂਦੀਆਂ।
ਹਾਲਾਂਕਿ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਦੇ ਘਿਰਾਓ ਦਾ ਵੀ ਐਲਾਨ ਕੀਤਾ ਗਿਆ ਸੀ। ਪਨਬਸ ਅਤੇ ਪੀਅਰਟੀਸੀ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਪੰਜਾਬ ਦੇ ਮੁਸਾਫਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਾਆਦਾ ਖ਼ਿਲਾਫ਼ੀ ਦੇ ਇਲਜ਼ਾਮ ਲਗਾਏ ਹਨ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ 2017 ਦੀਆਂ ਚੋਣਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨਾਲ ਵਾਆਦਾ ਕੀਤਾ ਗਿਆ ਸੀ, ਕਿ ਜੇਕਰ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਆਉਦੀ ਹੈ, ਤਾਂ ਉਹ ਪੰਜਾਬ ਕੈਬਨਿਟ ਦੀ ਪਹਿਲੀਂ ਮੀਟਿੰਗ ਵਿੱਚ ਪਨਬਸ ਅਤੇ ਪੀ.ਅਰ.ਟੀ.ਸੀ. ਸਾਰੇ ਕੰਟ੍ਰੈਕਟ ਵਰਕਰ ਪੱਕਾ ਕਰ ਦੇਣਗੇ। ਪਰ ਸਰਕਾਰ ਦੇ ਕਰੀਬ ਪੰਜ ਸਾਲ ਪੂਰੇ ਹੋਣ ਦੇ ਬਾਅਦ ਵੀ ਉਹ ਆਪਣਾ ਵਾਆਦੇ ਪੂਰਾ ਨਹੀਂ ਕਰ ਸਕੇ।
ਇਹ ਵੀ ਪੜ੍ਹੋ:ਅਧਿਆਪਕ ਦਿਵਸ ਵਾਲੇ ਦਿਨ ਅਧਿਆਪਕਾਂ ਦੀ ਪੁਲਿਸ ਨਾਲ ਝੜਪ !