ਪੰਜਾਬ

punjab

ETV Bharat / state

ਅਕਾਲੀ ਦਲ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਸ਼ੁਰੂ ਕੀਤੀਆਂ ਮੀਟਿੰਗਾਂ

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋਂ ਹਰਦੀਪ ਸਿੰਘ ਮਰਖ ਦੇ ਘਰ ਵਿਖੇ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਅਕਾਲੀ ਦਲ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਸ਼ੁਰੂ ਕੀਤੀਆਂ ਮੀਟਿੰਗਾਂ
ਅਕਾਲੀ ਦਲ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਸ਼ੁਰੂ ਕੀਤੀਆਂ ਮੀਟਿੰਗਾਂ

By

Published : Jul 5, 2021, 5:09 PM IST

ਫਤਿਹਗੜ ਚੂੜੀਆਂ: 2022 ਦੀਆਂ ਵਿਧਾਨ ਚੋਣਾਂ ਨੂੰ ਲੈਕੇ ਪੰਜਾਬ ਵਿੱਚ ਸਾਰੀਆਂ ਸਿਅਸੀ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜਿਸ ਨੂੰ ਲੈਕੇ ਹਰ ਇੱਕ ਪਾਰਟੀ ਵੱਲੋਂ ਆਪਣੀ ਵਰਕਰਾਂ ਨਾਲ ਮੀਟਿੰਗਾਂ ਕੀਤੀਆ ਜਾ ਰਹੀਆਂ ਹਨ। ਇਸੇ ਤਹਿਤ ਅੱਜ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋਂ ਮੀਟਿੰਗਾਂ ਦਾ ਸਿਲਸਲਾ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ ਹਰਦੀਪ ਸਿੰਘ ਮਰਖ ਦੇ ਘਰ ਵਿੱਖੇ ਵੱਡੇ ਪੱਧਰ ‘ਤੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋਂ ਆਪਣੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ।

ਅਕਾਲੀ ਦਲ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਸ਼ੁਰੂ ਕੀਤੀਆਂ ਮੀਟਿੰਗਾਂ

ਇਸ ਮੀਟਿੰਗ ਵਿੱਚ ਦੋਵਾਂ ਪਾਰਟੀਆਂ ਦੇ ਸੀਨੀਅਰ ਤੇ ਜੂਨੀਅਰ ਵਰਕਰ ਤੇ ਆਗੂਆਂ ਵੱਲੋਂ ਮੁੱਖ ਤੌਰ ‘ਤੇ ਸ਼ਿਰਕਤ ਕੀਤੀ ਗਈ। ਜਿਸ ਵਿੱਚ ਬਟਾਲਾ ਤੋਂ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਵਿਸ਼ੇਸ ਤੌਰ ‘ਤੇ ਮੀਟਿੰਗ ਵਿੱਚ ਪਹੁੰਚੇ ਤੇ ਵੱਖ-ਵੱਖ ਆਗੂਆਂ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਵਿਧਾਇਕ ਲੋਧੀਨੰਗਲ ਵੱਲੋਂ ਸੀਨੀਅਰ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋ ਚੋਣ ਮੈਨੀਫੈਟੋ ਅੰਦਰ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਵਿਧਾਇਕ ਨੇ ਕਾਂਗਰਸ ‘ਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਦੇ ਇਲਜ਼ਾਮ ਲਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਝੂਠੀ ਕਸਮ ਖਾ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ।

ਇਸ ਮੌਕੇ ਵਿਧਾਇਕ ਲਖਬੀਰ ਸਿੰਘ ਨੇ ਕਿਹਾ, ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਨਹੀਂ ਬਣਾਉਣਗੇ। ਕਿਉਂਕਿ ਕਾਂਗਰਸ ਨੇ ਪੰਜਾਬ ਤੇ ਪੰਜਾਬੀਅਤ ਨੂੰ ਸੂਬੇ ਤੇ ਦੇਸ਼ ਵਿੱਚੋਂ ਖ਼ਤਮ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ।

ਇਹ ਵੀ ਪੜ੍ਹੋ:ਸਿੱਧੂ ਦਾ ਇੱਕ ਹੋਰ ਟਵਿਟ, ਕੈਪਟਨ ਦੇ ਨਾਲ ਸੁਖਬੀਰ-ਮਜੀਠੀਆ ਵੀ ਰਗੜੇ

ABOUT THE AUTHOR

...view details