ਗੁਰਦਾਸਪੁਰ: ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦਾ ਪੂਰਾ ਨਾ ਕਰਨ ਅਤੇ ਸਰਕਾਰ ਵਲੋਂ ਕੀਤੇ ਹੋਰਨਾਂ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਰੋਸ 'ਚ ਕਾਦੀਆ ਵਿਖੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕਰਦਿਆਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮਨਰੇਗਾ ਕਰਮਚਾਰੀ ਦਾ ਕਹਿਣਾ ਕਿ ਸਰਕਾਰ ਦੇ ਚਾਰ ਸਾਲ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਕਿ ਯੂਨੀਅਨ ਵਲੋਂ ਮੰਤਰੀਆਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ। ਜਿਸ ਦੇ ਨਤੀਜ਼ੇ ਸਰਕਾਰ ਨੂੰ ਅਗਾਮੀ ਚੋਣਾਂ 'ਚ ਭੁਗਤਣੇ ਪੈਣਗੇ।
ਮਨਰੇਗਾ ਕਰਮਚਾਰੀ ਯੂਨੀਅਨ ਨੇ ਕੀਤਾ ਕੈਬਿਨੇਟ ਮੰਤਰੀ ਬਾਜਵਾ ਦੀ ਕੋਠੀ ਦਾ ਘਿਰਾਓ
ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦਾ ਪੂਰਾ ਨਾ ਕਰਨ ਅਤੇ ਸਰਕਾਰ ਵਲੋਂ ਕੀਤੇ ਹੋਰਨਾਂ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਰੋਸ 'ਚ ਕਾਦੀਆ ਵਿਖੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕਰਦਿਆਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਕੈਬਿਨੇਟ ਮੰਤਰੀ ਬਾਜਵਾ ਦੀ ਕੋਠੀ ਦਾ ਕੀਤਾ ਘਿਰਾਓ
ਇਸ ਮੌਕੇ ਕੋਠੀ 'ਚ ਮੌਜੂਦ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਮਗਨਰੇਗਾ ਕਰਮਚਾਰੀ ਯੂਨੀਅਨ ਦੇ ਵਫ਼ਦ ਨੂੰ ਮਿਲੇ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਸੋਮਵਾਰ ਨੂੰ ਸਰਕਾਰ ਦੀ ਬਣਾਈ ਵਿਸ਼ੇਸ਼ ਸਬ ਕਮੇਟੀ ਦੀ ਮੀਟਿੰਗ ਹੈ, ਜਿਸ 'ਚ ਉਨ੍ਹਾਂ ਦੇ ਮਸਲੇ ਨੂੰ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਬ ਕਮੇਟੀ ਦੀ ਸਿਫ਼ਾਰਿਸ਼ 'ਤੇ ਹੀ ਸਰਕਾਰ ਫੈਸਲਾ ਲਵੇਗੀ।
ਇਹ ਵੀ ਪੜ੍ਹੋ:ਖੰਨਾ ਵਿਖੇ ਲੁਟੇਰਿਆਂ ਵੱਲੋਂ ਏਟੀਐਮ ਨੂੰ ਲੁੱਟਣ ਦੀ ਕੋਸ਼ਿਸ਼