ਗੁਰਦਾਸਪੁਰ: ਕੋਰੋਨਾ ਵਾਇਰਸ ਦੇ ਚਲਦਿਆਂ ਲੱਗੇ ਲੌਕਡਾਊਨ ਕਾਰਨ ਕਈ ਪ੍ਰਵਾਸੀ ਮਜ਼ਦੂਰ ਪੰਜਾਬ ਵਿੱਚ ਫੱਸ ਕੇ ਰਹਿ ਗਏ ਸਨ। ਬੀਤੇ 2 ਮਹੀਨਿਆਂ ਵਿੱਚ ਸੂਬੇ ਭਰ ਵਿਖੇ ਜਾਰੀ ਲੌਕਡਾਊਨ ਦੌਰਾਨ ਇਨ੍ਹਾਂ ਮਜ਼ਦੂਰਾਂ ਨੇ ਹਰ ਤਰੀਕੇ ਨਾਲ ਘਰ ਵਾਪਸ ਜਾਣ ਦੀ ਕੋਸ਼ਿਸ਼ ਕੀਤੀ। ਇਥੋਂ ਤੱਕ ਕਿ ਕੁਝ ਮਜ਼ਦੂਰ ਪੈਦਲ ਚਲ ਕੇ ਅੰਬਾਲਾ ਤੱਕ ਪਹੁੰਚ ਗਏ, ਪਰ ਉਥੋਂ ਦੀ ਪੁਲਿਸ ਨੇ ਉਨ੍ਹਾਂ ਨੂੰ ਮੁੜ ਤੋਂ ਗੁਰਦਾਸਪੁਰ ਭੇਜ ਦਿੱਤਾ, ਜਿਸ ਤੋਂ ਬਾਅਦ ਗੁਰਦਾਸਪਰੁ ਦੇ ਵਿਧਾਇਕ ਬਰਿੰਦਰਮੀਤ ਸਿੰਘ ਵੱਲੋਂ ਕੀਤੇ ਗਏ ਯਤਨਾਂ ਸਦਕਾ ਕਈ ਪ੍ਰਵਾਸੀ ਮਜ਼ਦੂਰ ਆਪਣੇ ਆਪਣੇ ਸੂਬਿਆਂ 'ਚ ਪਰਤ ਚੁੱਕੇ ਹਨ।
ਗੁਰਦਾਸਪੁਰ: ਵਿਧਾਇਕ ਬਰਿੰਦਰਮੀਤ ਸਿੰਘ ਨੇ ਕੀਤੀ ਪ੍ਰਵਾਸੀ ਮਜ਼ਦੂਰਾਂ ਦੀ ਮਦਦ
ਕੋਰੋਨਾ ਵਾਇਰਸ ਦੇ ਕਾਰਨ ਕਈ ਪ੍ਰਵਾਸੀ ਮਜ਼ਦੂਰ ਪੰਜਾਬ ਵਿੱਚ ਫੱਸ ਗਏ ਸਨ, ਜਿਸ ਤੋਂ ਬਾਅਦ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਵੱਲੋਂ ਕੀਤੇ ਗਏ ਯਤਨਾਂ ਸਦਕਾ ਕਈ ਪ੍ਰਵਾਸੀ ਮਜ਼ਦੂਰ ਆਪਣੇ ਆਪਣੇ ਸੂਬਿਆਂ 'ਚ ਪਰਤ ਚੁੱਕੇ ਹਨ।
ਪ੍ਰਵਾਸੀ ਮਜ਼ਦੂਰਾਂ ਨੇ ਦੱਸਿਆ ਕਿ ਕੋਰੋਨਾ ਕਾਰਨ ਉਹ ਬੀਤੇ 2 ਮਹੀਨਿਆਂ ਤੋਂ ਸੂਬੇ ਵਿੱਚ ਬੰਦ ਹੋ ਕੇ ਰਹਿ ਗਏ ਹਨ ਤੇ ਨਾ ਖਾਣ ਨੂੰ ਤੇ ਪੀਣ ਨੂੰ ਕੁਝ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਲੌਕਡਾਊਨ ਦੌਰਾਨ ਉਨ੍ਹਾਂ ਨੇ ਆਪਣੇ ਸੂਬੇ ਜਾਣ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਉਨ੍ਹਾਂ ਨੂੰ ਅੰਬਾਲਾ ਪੁਲਿਸ ਨੇ ਫੜ੍ਹ ਲਿਆ ਅਤੇ ਮੁੜ ਤੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਭੇਜ ਦਿੱਤਾ।
ਉੱਥੇ ਹੀ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਇਹ ਪ੍ਰਵਾਸੀ ਮਜ਼ਦੂਰ 3 ਦਿਨ ਪਹਿਲਾਂ ਉਨ੍ਹਾਂ ਕੋਲ ਆਪਣੇ ਸੂਬੇ ਜਾਣ ਸਬੰਧੀ ਸਹਾਇਤਾ ਮੰਗਣ ਆਏ ਸਨ ਤੇ ਉਨ੍ਹਾਂ ਨੇ ਇਨ੍ਹਾਂ ਪ੍ਰਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਸਮਝਦਿਅਆਂ ਹੋਇਆਂ ਇਨ੍ਹਾਂ ਨੂੰ ਮੁੜ ਤੋਂ ਆਪਣੇ ਸੂਬੇ ਭੇਜਣ ਦਾ ਜ਼ਿਮਾ ਉਠਾਇਆ ਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਨੁਮਾਇੰਦਿਆਂ ਨਾਲ ਇਨ੍ਹਾਂ ਪ੍ਰਵਾਸੀਆਂ ਨੂੰ ਵਾਪਸ ਭੇਜਣ ਸਬੰਧੀ ਸਲਾਹ ਮਸ਼ਵਰਾ ਕੀਤਾ। ਪਾਹੜਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਦੀ ਅਪੀਲ ਨੂੰ ਮਨਜ਼ੂਰ ਕਰਦਿਆਂ ਹੋਇਆਂ ਇਨ੍ਹਾਂ ਸਾਰੇ ਪ੍ਰਵਾਸੀ ਮਜ਼ਦੂਰਾਂ ਨੂੰ ਭੇਜਣ ਲਈ ਇੰਤਜ਼ਾਮ ਕੀਤੇ ਗਏ ਹਨ ਤੇ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਆਪਣੇ ਸੂਬਿਆਂ ਲਈ ਰਵਾਨਾ ਕਰ ਦਿੱਤਾ ਗਿਆ ਹੈ।