ਗੁਰਦਾਸਪੁਰ: ਗੁਰਦਾਸਪੁਰ ਤੋਂ ਅੰਮ੍ਰਿਤਸਰ ਜਾ ਰਹੀ ਸਵਾਰੀਆਂ ਨਾਲ ਭਰੀ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ 8 ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਗੁਰਦਾਸਪੁਰ: ਸਵਾਰੀਆਂ ਨਾਲ ਭਰੀ ਨਿੱਜੀ ਕੰਪਨੀ ਦੀ ਬੱਸ ਦਰੱਖਤ ਨਾਲ ਟਕਰਾਈ, 8 ਤੋਂ ਵੱਧ ਜ਼ਖਮੀ - gurdaspur bus accident
ਗੁਰਦਾਸਪੁਰ ਤੋਂ ਅੰਮ੍ਰਿਤਸਰ ਜਾ ਰਹੀ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਦਰੱਖਤ ਨਾਲ ਹਾਦਸਾ ਵਾਪਰ ਗਿਆ। ਬੱਸ ਦੀ ਦਰੱਖਤ ਨਾਲ ਟੱਕਰ ਹੋਣ ਕਰਕੇ 8 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।
ਇਹ ਹਾਦਸਾ ਗੁਰਦਾਸਪੁਰ ਦੇ ਬੱਬਰੀ ਬਾਈਪਾਸ 'ਤੇ ਵਾਪਰਿਆ। ਜਾਣਕਾਰੀ ਦਿੰਦੇ ਹੋਏ ਬੱਸ ਦੀਆਂ ਸਵਾਰੀਆਂ ਨੇ ਦੱਸਿਆ ਕਿ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ ਅਤੇ ਜਦ ਬਸ ਬੱਬਰੀ ਬਾਈਪਾਸ ਗੁਰਦਾਸਪੁਰ ਨੇੜੇ ਪਹੁੰਚੀ ਤਾਂ ਸੰਤੁਲਨ ਵਿਗੜਨ ਕਾਰਨ ਬਸ ਦਰੱਖਤ ਨਾਲ ਜਾ ਟਕਰਾਈ। ਉਨ੍ਹਾਂ ਨੇ ਦੱਸਿਆ ਕਿ ਬਸ ਪੂਰੀ ਤਰ੍ਹਾਂ ਸਵਾਰੀਆਂ ਨਾਲ ਭਰੀ ਹੋਈ ਸੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਚਓ ਮੱਖਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਪ੍ਰਾਈਵੇਟ ਬਸ ਦਾ ਐਕਸੀਡੈਂਟ ਹੋਇਆ ਹੈ, ਉਨ੍ਹਾਂ ਨੇ ਦੱਸਿਆ ਕਿ ਜਖਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਬਸ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।