ਗੁਰਦਾਸਪੁਰ: ਦੀਨਾਨਗਰ ਦੇ ਪਿੰਡ ਝਬਕਰਾਂ 'ਚ ਚਾਰ ਦਿਨ ਤੋਂ ਲਾਪਤਾ 25 ਸਾਲਾਂ ਨੌਜਵਾਨ ਦੀ ਲਾਸ਼ ਬੀਤੇ ਦਿਨੀਂ ਮਿਲੀ ਹੈ। ਪਰਿਵਾਰਿਕ ਮੈਂਬਰਾਂ ਦਾ ਦੋਸ਼ ਹੈ ਕਿ ਪਿੰਡ ਦੇ ਇੱਕ ਨੌਜਵਾਨ ਨੇ ਮ੍ਰਿਤਕ ਨਾਲ ਕੁਕਰਮ ਕਰ ਉਸਦਾ ਗਲਾ ਘੋਟ ਕੇ ਕਤਲ ਕੀਤਾ ਹੈ। ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕਰਨ ਦੇ ਚੱਲਦੇ ਪਰਿਵਾਰਿਕ ਮੈਂਬਰਾਂ ਨੇ ਲਾਸ਼ ਨੂੰ ਪਿੰਡ ਦੇ ਝਬਕਰਾਂ ਬੱਸ ਸਟੈਂਡ 'ਤੇ ਰੱਖ ਕੇ ਰੋਸ ਪ੍ਰਦਰਸ਼ਨ ਕਰ ਇਨਸਾਫ਼ ਦੀ ਮੰਗ ਕੀਤੀ ਹੈ।
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਪਿਛਲੇ ਚਾਰ ਦਿਨਾਂ ਤੋਂ ਉਨ੍ਹਾਂ ਦਾ ਪੁੱਤਰ ਮਨੀਸ਼ ਲਾਪਤਾ ਸੀ ਅਤੇ ਐਤਵਾਰ ਨੂੰ ਉਸ ਦੀ ਲਾਸ਼ ਬਿਨ੍ਹਾਂ ਕੱਪੜਿਆਂ ਤੋਂ ਮਿਲੀ ਸੀ। ਪੁਲਿਸ ਵੱਲੋਂ ਕਾਰਵਾਈ ਨਾ ਕਰਨ 'ਤੇ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਬੱਸ ਅੱਡੇ 'ਤੇ ਮ੍ਰਿਤਕ ਦੀ ਲਾਸ਼ ਸਮੇਤ ਧਰਨਾ ਦਿੱਤਾ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ।