ਗੁਰਦਾਸਪੁਰ: ਸ਼ਹਿਰ ਦੇ ਪਿੰਡ ਪੰਧੇਰ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਿਸ ਵੇਲੇ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਦੁੱਧ ਦਾ ਵਪਾਰ ਕਰਨ ਵਾਲੇ 45 ਸਾਲਾ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਦੁੱਧ ਵਪਾਰੀ ਦਾ ਗੋਲੀ ਮਾਰ ਕੇ ਕੀਤਾ ਕਤਲ ਦਰਅਸਲ, 45 ਸਾਲਾ ਸਰਬਜੀਤ ਸਿੰਘ ਦੁੱਧ ਦਾ ਵਪਾਰੀ ਸੀ। ਇਹ ਘਟਨਾ ਉਸ ਵੇਲੇ ਵਾਪਰੀ ਜਿਸ ਵੇਲੇ ਸਰਬਜੀਤ ਸਿੰਘ ਦੁੱਧ ਵੇਚ ਕੇ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਵੱਲ ਵਾਪਸ ਆ ਰਿਹਾ ਸੀ। ਇਸ ਦੌਰਾਨ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਹਮਲਾ ਕੀਤਾ ਤੇ ਮੌਕੇ ਤੋਂ ਫਰਾਰ ਹੋ ਗਏ।ਇਸ ਤੋਂ ਬਾਅਦ ਜ਼ਖ਼ਮੀ ਸਰਬਜੀਤ ਨੂੰ ਬਟਾਲਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।ਇਸ ਸਬੰਧੀ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਮ੍ਰਿਤਕ ਦਾ ਪੁੱਤਰ ਵਿਦੇਸ਼ ਵਿੱਚ ਹੈ ਅਤੇ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਵੀ ਨਹੀਂ ਸੀ। ਪੁਲਿਸ ਨੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।