ਗੁਰਦਾਸਪੁਰ:ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਅਤੇ ਮਾਤਾ ਸੁਲੱਖਣੀ ਜੀ ਦੇ 534 ਵੇਂ ਵਿਆਹ ਸਮਾਗਮ ਦੀ ਖੁਸ਼ੀ ਵਿੱਚ ਕੱਲ ਅਲੌਕਿਕ ਅਤੇ ਮਹਾਨ ਨਗਰ ਕੀਰਤਨ (Nagar Kirtan) ਇੱਕ ਜਲੂਸ ਦੇ ਰੂਪ ਵਿੱਚ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ (Sultanpur Lodhi) ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਬਟਾਲਾ ਲਈ ਰਵਾਨਾ ਹੋਇਆ।
ਜੋ ਅੱਜ ਲੱਖਾਂ ਦੀ ਤਾਦਾਦ 'ਚ ਸੰਗਤਾਂ ਨਾਲ ਬਟਾਲਾ ਵਿਖੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ (Gurdwara Sri Dera Sahib at Batala) ਅਤੇ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ ਹੈ। ਇਸ ਉਪਰੰਤ ਮਹਾਨ ਨਗਰ ਕੀਰਤਨ ਆਰੰਭ ਹੋਇਆ।
ਬਰਾਤ ਰੂਪੀ ਨਗਰ ਕੀਰਤਨ (Nagar Kirtan) ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ 5 ਪਿਆਰਿਆਂ ਦੀ ਅਗਵਾਈ ਹੇਠ ਕੱਢਿਆ ਗਿਆ। ਉਸ ਧਾਰਮਿਕ ਅਸਥਾਨ ਤੋਂ ਅੱਜ ਇਕ ਮਹਾਨ ਨਗਰ ਕੀਰਤਨ ਅਰਦਾਸ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ (Shri Guru Granth Sahib) ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਾਂ ਦੀ ਅਗਵਾਈ ਚ ਆਰੰਭ ਹੋਇਆ ਅਤੇ ਅੱਜ ਪੂਰਾ ਦਿਨ ਇਹ ਨਗਰ ਕੀਰਤਨ ਬਟਾਲਾ ਦੇ ਬਾਜ਼ਾਰਾਂ ਚ ਹੁੰਦਾ ਹੋਇਆ ਦੇਰ ਸ਼ਾਮ ਗੁਰੂਦਵਾਰਾ ਸ਼੍ਰੀ ਕੰਧ ਸਾਹਿਬ ਵਿਖੇ ਸਮਾਪਤ ਹੋਵੇਗਾ।
ਇਸ ਮੌਕੇ ਤੇ ਪਾਲਕੀ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਸੀ। ਇਸ ਵਾਰ ਸ਼੍ਰੋਮਣੀ ਕਮੇਟੀ (Shiromani Committee) ਦੇ ਸਮੂਹ ਮੈਂਬਰ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਤੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਜਲੂਸ ਵਿੱਚ ਹਿੱਸਾ ਲਿਆ ਅਤੇ ਸਮੂਹ ਰਾਜਨੀਤਿਕ ਪਾਰਟੀ ਦੇ ਨੇਤਾ ਅਤੇ ਸਾਥੀ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਬਾਬੇ ਨਾਨਕ ਦੇ ਰੰਗਾਂ ਵਿੱਚ ਰੰਗੇ ਦਿਖਾਈ ਦਿੱਤੇ।