ਗੁਰਦਾਸਪੁਰ : ਸੂਬੇ ਦੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਲੋਕਸਭਾ ਹਲਕੇ ਗੁਰਦਾਸਪੁਰ ਵਿੱਚ ਸੁਨੀਲ ਜਾਖੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।
ਨਵਜੋਤ ਸਿੰਘ ਸਿੱਧੂ ਗੁਰਦਾਸਪੁਰ ਵਿਖੇ ਸੁਨੀਲ ਜਾਖੜ ਦੇ ਹੱਕ 'ਚ ਕਰਨਗੇ ਚੋਣ ਰੈਲੀ - punjab elections
ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਅੱਜ ਗੁਰਦਾਸਪੁਰ ਵਿਖੇ ਚੋਣ ਪ੍ਰਚਾਰ ਕਰਨਗੇ। ਸਿੱਧੂ ਇਥੇ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਹੱਕ ਵਿੱਚ ਚੋਣ ਰੈਲੀ ਕਰਨਗੇ।
ਸੂਬੇ ਭਰ ਵਿੱਚ ਬਠਿੰਡਾ ਅਤੇ ਗੁਰਦਾਸਪੁਰ ਨੂੰ ਮਹੱਤਵਪੂਰਣ ਲੋਕਸਭਾ ਸੀਟ ਮੰਨਿਆ ਜਾ ਰਿਹਾ ਹੈ। ਸੂਬੇ ਦੇ ਕੈਬਿਨੇਟ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਲੋਕਸਭਾ ਹਲਕਾ ਗੁਰਦਾਸਪੁਰ ਵਿਖੇ ਚੋਣ ਪ੍ਰਚਾਰ ਲਈ ਪੁੱਜਣਗੇ। ਇਥੇ ਉਹ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਹੱਕ ਵਿੱਚ ਚੋਣ ਰੈਲੀ ਕਰਨਗੇ। ਇਸ ਦੌਰਾਨ ਸਿੱਧੂ ਲੋਕਾਂ ਕੋਲੋਂ ਸੁਨੀਲ ਜਾਖੜ ਦੇ ਹੱਕ ਵਿੱਚ ਵੋਟ ਦੀ ਅਪੀਲ ਕਰਨਗੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਨਵਜੋਤ ਸਿੰਘ ਸਿੱਧੂ , ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮਿਲ ਕੇ ਲੋਕਸਭਾ ਹਲਕਾ ਬਠਿੰਡਾ ਵਿੱਚ ਸੁਨੀਲ ਜਾਖੜ ਦੇ ਹੱਕ ਵਿੱਚ ਰੋਡ ਸ਼ੋਅ ਕਰ ਚੁੱਕੇ ਹਨ।