ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਬਟਾਲਾ ਵਿਖੇ ਆਪਣੀ ਨਵੀਂ ਬਣੀ ਪਾਰਟੀ ਨਾਲ ਪਹਿਲੀ ਮੀਟਿੰਗ ਕੀਤੀ। ਇਸ ਦੌਰਾਨ ਸ਼੍ਰੀ ਕਰਤਾਰਪੁਰ ਸਾਹਿਬ ਦਰਸ਼ਨ ਅਭਿਲਾਸ਼ੀ ਸੰਸਥਾ ਦੇ ਕੁੱਝ ਅਹੁਦੇਦਾਰ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਿੱਚ ਸ਼ਾਮਿਲ ਹੋਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਢੀਂਡਸਾ ਨੇ ਕਿਹਾ ਕਿ ਪੂਰੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਹ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਨਾਲ ਜੋੜ ਰਹੇ ਹਨ ਤਾਂ ਜੋਂ ਉਨ੍ਹਾਂ ਦੀ ਪਾਰਟੀ ਹੋਰ ਮਜ਼ਬੂਤ ਹੋ ਸਕੇ। ਭਾਈਵਾਲੀ ਸਰਕਾਰ ਬਣਾਉਂਣ ਦੇ ਇੱਕ ਸਵਾਲ 'ਤੇ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨਾ ਤਾਂ ਕਾਂਗਰਸ 'ਤੇ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰੇਗੀ। ਉਨ੍ਹਾਂ ਕਿਹਾ ਕਿ ਜੇ ਭਾਜਪਾ ਸਰਕਾਰ ਉਨ੍ਹਾਂ ਨਾਲ ਗਠਜੋੜ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਦੀ ਪਾਰਟੀ ਇਸ ਬਾਰੇ ਜ਼ਰੂਰ ਸੋਚੇਗੀ।