ਗੁਰਦਾਸਪੁਰ: ਜ਼ਮੀਨੀ ਵਿਵਾਦ ਨੂੰ ਲੈ ਕੇ ਕਾਂਗਰਸੀ ਮਹਿਲਾ ਸਰਪੰਚ ਦੇ ਪਤੀ ਨੇ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਘਟਨਾ ਗੁਰਦਾਸਪੁਰ ਦੇ ਪਿੰਡ ਸੁੱਖਾ ਚਿੜਾ ਦੀ ਹੈ ਅਤੇ ਮਾਮਲਾ ਹੈ ਜ਼ਮੀਨ 'ਤੇ ਕਬਜ਼ਾ ਕਰਨ ਦਾ। ਕਾਂਗਰਸੀ ਮਹਿਲਾ ਸਰਪੰਚ ਦੇ ਪਤੀ ਨੇ ਆਪਣੇ ਹਥਿਆਰਬੰਦ ਸਾਥਿਆਂ ਨਾਲ ਇੱਕ ਬਜ਼ੁਰਗ ਕਿਸਾਨ 'ਤੇ ਹਮਲਾ ਕਰ ਦਿੱਤਾ।
ਜ਼ਮੀਨੀ ਵਿਵਾਦ ਨੂੰ ਲੈ ਕੇ ਬਜ਼ੁਰਗ ਨਾਲ ਕੁੱਟਮਾਰ, ਕੀਤੀਆਂ ਸਾਰੀਆਂ ਹੱਦਾਂ ਪਾਰ - khabran online punajbi
ਗੁਰਦਾਸਪੁਰ ਦੇ ਪਿੰਡ ਸੁੱਖਾ ਚਿੜਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਕਾਂਗਰਸੀ ਮਹਿਲਾ ਸਰਪੰਚ ਦੇ ਪਤੀ ਨੇ ਆਪਣੇ ਹਥਿਆਰਬੰਦ ਸਾਥੀਆਂ ਨਾਲ ਇੱਕ ਬਜ਼ੁਰਗ ਕਿਸਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਕੁੱਟਮਾਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
ਹਮਲੇ ਦੌਰਾਨ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਮਲਾਵਰਾਂ ਨੇ ਪੀੜਤ ਬਜ਼ੁਰਗ ਨੂੰ ਉਸ ਦੀ ਦਸਤਾਰ ਨਾਲ ਬੰਨ ਕੇ ਕੁੱਟਮਾਰ ਕੀਤੀ ਅਤੇ ਮੋਬਾਈਲ ਨਾਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ।
ਪੀੜਤ ਬਜ਼ੁਰਗ ਨੂੰ ਛੁਡਵਾਉਣ ਪਹੁੰਚੇ ਪਰਿਵਾਰ ਦੇ ਮੈਂਬਰਾਂ ਨਾਲ ਵੀ ਕੁੱਟਮਾਰ ਕੀਤੀ ਗਈ। ਪੀੜਤ ਬਜ਼ੁਰਗ ਦੀ ਭੈਣ ਨਾਲ ਬਦਸਲੂਕੀ ਵੀ ਕੀਤੀ ਗਈ ਹੈ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਬਜ਼ੁਰਗ ਨੇ ਦੱਸਿਆ ਕਿ ਉਸ ਨਾਲ ਸ਼ਰੇਆਮ ਧੱਕਾ ਹੋ ਰਿਹਾ ਹੈ ਅਤੇ ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦੀ ਪੁਲਿਸ ਥਾਣੇ ਵੀ ਸੁਣਵਾਈ ਨਹੀਂ ਹੋ ਰਹੀ।