ਗੁਰਦਾਸਪੁਰ: ਸਿੱਖ ਸੰਗਤਾਂ ਲਈ ਕੱਲ੍ਹ ਬੜਾ ਹੀ ਭਾਗਾਂ ਭਰਿਆ ਦਿਨ ਸੀ, ਕਿਉਂਕਿ ਕੱਲ ਭਾਰਤ-ਪਾਕਿ ਸਰਕਾਰ ਨੇ ਕਰਤਾਰਪੁਰ ਲਾਂਘੇ ਦੇ ਖੋਲ੍ਹਣੇ ਨੂੰ ਲੈ ਕੇ ਹੋਏ ਸਮਝੌਤੇ 'ਤੇ ਦਸਤਖ਼ਤ ਕਰ ਦਿੱਤੇ ਹਨ। ਵਿਦੇਸ਼ ਮੰਤਰਾਲਾ, ਰੱਖਿਆ ਮੰਤਰਾਲਾ ਅਤੇ ਗ੍ਰਹਿ ਮੰਤਰਾਲਾ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਅਧਿਕਾਰੀ ਦਸਤਖ਼ਤ ਕਰਨ ਲਈ ਸਮਾਗਮ ਦੌਰਾਨ ਮੌਜੂਦ ਰਹੇ। ਇਸ ਸਮਝੌਤੇ ਉੱਤੇ ਦਸਤਖ਼ਤ ਹੋਣ ਨਾਲ ਕਰਤਾਰਪੁਰ ਸਾਹਿਬ ਲਾਂਘੇ ਲਈ ਇਕ ਬਕਾਇਦਾ ਢਾਂਚਾ ਤਿਆਰ ਹੋ ਗਿਆ ਹੈ।
ਕਰਤਾਰਪੁਰ ਲਾਂਘੇ ਲਈ ਪਾਸਪੋਰਟ ਅਤ ਲਾਜ਼ਮੀ ਹੈ! - ਕਰਤਾਰਪੁਰ ਲਾਂਘਾ ਨਿਊਜ਼
ਭਾਰਤ ਤੇ ਪਾਕਿਸਤਾਨ ਵਿਚਾਲੇ ਖੁੱਲ੍ਹਣ ਵਾਲੇ ਕਰਤਾਰਪੁਰ ਲਾਂਘੇ ਦੇ ਸਮਝੌਤੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰ ਨੇ ਦਸਤਖ਼ਤ ਕਰ ਦਿੱਤੇ ਹਨ। ਦੱਸ ਦਈਏ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਆਨਲਾਇਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਤੇ ਜਿਸ ਲਈ ਰਜਿਸਟ੍ਰੇਸ਼ਨ ਲਈ ਪਾਸਪੋਰਟ ਹੋਣਾ ਲਾਜ਼ਮੀ ਹੈ।
ਫ਼ੋਟੋ
ਇਸ ਸਮਝੌਤੇ ਦੀਆਂ ਮੁੱਖ ਵਿਸ਼ੇਸ਼ਤਾਵਾਂ ਇਸ ਤਰ੍ਹਾਂ ਹਨ -
- ਸਭ ਧਰਮਾਂ ਤੇ ਭਾਰਤੀ ਮੂਲ ਦੇ ਵਿਅਕਤੀ ਇਸ ਲਾਂਘੇ ਦੀ ਵਰਤੋਂ ਕਰ ਸਕਦੇ ਹਨ,
- ਇਹ ਯਾਤਰਾ ਵੀਜ਼ਾ ਮੁਕਤ ਹੋਵੇਗੀ,
- ਤੀਰਥ ਯਾਤਰੀਆਂ ਨੂੰ ਆਪਣੇ ਕੋਲ ਜਾਇਜ਼ ਪਾਸਪੋਰਟ ਰੱਖਣਾ ਪਵੇਗਾ,
- ਕਰਤਾਰਪੁਰ ਲਾਂਘਾ ਸਵੇਰ ਤੋਂ ਲੈ ਕੇ ਸ਼ਾਮ ਤੱਕ ਖੁੱਲ੍ਹਾ ਰਿਹਾ ਕਰੇਗਾ। ਸਵੇਰ ਵੇਲੇ ਜਾਣ ਵਾਲੇ ਤੀਰਥ ਯਾਤਰੀਆਂ ਨੂੰ ਉਸੇ ਦਿਨ ਵਾਪਿਸ ਪਰਤਣਾ ਪਵੇਗਾ।
- ਇਹ ਲਾਂਘਾ ਸਿਰਫ਼ ਨੋਟੀਫ਼ਾਈ ਦਿਨਾਂ ਨੂੰ ਛੱਡਕੇ ਸਾਰਾ ਸਾਲ ਖੁੱਲ੍ਹਾ ਰਹੇਗਾ, ਇਸ ਬਾਰੇ ਪੇਸ਼ਗੀ ਜਾਣਕਾਰੀ ਦੇਣੀ ਪਵੇਗੀ।
ਪਾਸਪੋਰਟ ਬਣਾਉਣ ਲਈ ਇੰਤਜ਼ਾਮ
ਜ਼ਿਆਦਾਤਰ ਲੋਕਾਂ ਦੇ ਪਾਸਪੋਰਟ ਬਣ ਜਾਣ ਜਿਸ ਲਈ ਭਾਰਤ ਸਰਕਾਰ ਨੇ ਇੱਕ ਯੋਜਨਾਬੰਦੀ ਤਿਆਰ ਕੀਤੀ ਹੈ। ਦੱਸ ਦਈਏ ਕਿ ਦਸਤਖ਼ਤ ਵੇਲੇ ਭਾਰਤੀ ਮੂਲ ਦੀ ਨੁਮਾਇੰਦਗੀ ਕਰਨ ਗਏ ਐਸ ਸੀ ਐਲ ਦਾਸ ਅਤੇ ਹੁਸੈਨ ਨਾਲ ਨੇ ਮੀਡੀਆ ਦੇ ਮੁਖ਼ਾਤਿਬ ਹੁੰਦਿਆਂ ਸਮਝੌਤੇ ਦੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਪਾਸਪੋਰਟ ਸਬੰਧੀ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਪਾਸਪੋਰਟ ਵਿਭਾਗ ਨਾਲ ਮਿਲ ਕੇ ਵੱਖ-ਵੱਖ ਥਾਵਾਂ ਤੇ ਕੈਂਪ ਲਾਵੇਗੀ ਤੇ ਕਿਵੇਂ ਅਪਲਾਈ ਕਰਨਾ ਹੈ ਸਾਰਾ ਦੱਸੇਗੀ।