ਗੁਰਦਾਸਪੁਰ:ਪੰਜਾਬ ਸਰਕਾਰ ਦੇ ਵੱਲੋਂ ਅੱਜ ਪੂਰੇ ਪੰਜਾਬ ਦੇ ਵਿੱਚ 6ਵੀਂ ਤੋਂ ਲੈਕੇ 12ਵੀਂ ਕਲਾਸ ਤੱਕ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੋਲ੍ਹਣ ਦੇ ਆਦੇਸ਼ ਦੇ ਦਿੱਤੇ ਗਏ ਹਨ ਪਰ ਕਿਸਾਨ ਜਥੇਬੰਦੀਆਂ ਨੇ ਅੱਜ ਗੁਰਦਾਸਪੁਰ ਦੇ ਵਿੱਚ ਰੋਸ ਪ੍ਰਦਰਸ਼ਨ (protest for school opening)ਕਰ ਡਾਕਖਾਨਾ ਚੌਕ ਵਿਚ ਧਰਨਾ ਲਗਾ ਕੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਛੋਟੇ ਬੱਚਿਆਂ ਦੇ ਸਕੂਲ ਵੀ ਖੋਲ੍ਹੇ। ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਦਾ ਬਹਾਨਾ ਲਗਾ ਕੇ ਪੰਜਾਬ ਦੇ ਭਵਿੱਖ ਨਾਲ ਬਹੁਤ ਵੱਡਾ ਖਿਲਵਾੜ ਕਰ ਰਹੀ ਹੈ ਕੋਰੋਨਾ ਦਾ ਬਹਾਨਾ ਲਗਾ ਕੇ ਬੱਚਿਆਂ ਨੂੰ ਅਨਪੜ੍ਹ ਰੱਖਿਆ ਜਾ ਰਿਹਾ ਹੈ।
ਇਸ ਸੰਬੰਧੀ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ 6ਵੀਂ ਤੋਂ ਲੈਕੇ 12ਵੀਂ ਕਲਾਸ ਤੱਕ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੋਲ੍ਹਣ ਦੇ ਆਦੇਸ਼ ਦਿੱਤੇ ਹਨ ਉਹਨਾਂ ਨਾਲ ਮਾਪੇ ਸਹਿਮਤ ਨਹੀਂ ਹਨ ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ ਦੇ ਸਕੂਲ ਵੀ ਜਲਦ ਖੋਲ੍ਹੇ ਜਾਣ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਭਵਿੱਖ ਨਾਲ ਬਹੁਤ ਵੱਡਾ ਖਿਲਵਾੜ ਕੀਤਾ ਜਾ ਰਿਹਾ ਹੈ ਕੋਰੋਨਾ ਦੀਆਂ ਪਾਬੰਦੀਆਂ ਦੇ ਨਾਮ ਹੇਠ ਸਕੂਲ ਬੰਦ ਕਰਨਾ ਅਤੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਉਣ ਉਨ੍ਹਾਂ ਦੇ ਭਵਿੱਖ ਨਾਲ ਹੀ ਨਹੀਂ ਸਗੋਂ ਪੰਜਾਬ ਦੇ ਭਵਿੱਖ ਨਾਲ ਵੀ ਖਿਲਵਾੜ ਕੀਤਾ ਜਾ ਰਿਹਾ ਹੈ।