ਗੁਰਦਾਸਪੁਰ: 5 ਜਨਵਰੀ ਨੂੰ ਫਿਰੋਜ਼ਪੁਰ ਵਿਚ ਦੇਸ਼ ਦੇ ਪ੍ਰਧਾਨਮੰਤਰੀ ਦਾ ਕਾਫਲਾ ਰੋਕਣ (PM Modi Security Breach) ਅਤੇ ਪੰਜਾਬ ਸਰਕਾਰ ਦੀ ਲਾਪਰਵਾਹੀ ਨੂੰ ਲੈਕੇ ਗੁਰਦਾਸਪੁਰ ਵਿੱਚ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਐਸਐਸਪੀ ਅਤੇ ਡੀਸੀ ਦਫਤਰ ਗੁਰਦਾਸਪੁਰ ਸਾਹਮਣੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਐਲਾਨ ਕੀਤਾ ਕਿ ਜੇਕਰ ਮੁੱਖਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਗੁਰਦਾਸਪੁਰ ਆਵੇਗਾ ਤਾਂ ਉਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਮਹਿਲਾ ਭਾਜਪਾ ਆਗੂਆਂ ਨੇ ਦੋਸ਼ ਲਗਾਏ ਕਿ ਪੰਜਾਬ ਸਰਕਾਰ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਇਸ ਰੈਲੀ ਨੂੰ ਰੱਦ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨਮੰਤਰੀ ਨੂੰ ਪੰਜਾਬ ਵਿੱਚ ਪੂਰੀ ਸੁਰੱਖਿਆ ਨਹੀਂ ਦਿੱਤੀ ਗਈ ਅਤੇ ਜਿਸ ਕਰਕੇ ਦੇਸ਼ ਦੇ ਪ੍ਰਧਾਨਮੰਤਰੀ ਨੂੰ ਵਾਪਿਸ ਮੁੜਨਾ ਪਿਆ।