ਪੰਜਾਬ

punjab

ETV Bharat / state

ਪੁਲਿਸ ਨੇ ਜੋੜੀ ਨੂੰ ਰੰਗੇ ਹੱਥੀਂ ਕੀਤਾ ਕਾਬੂ ! - ਔਰਤ

ਬਟਾਲਾ 'ਚ ਸੀਆਈਏ ਸਟਾਫ਼ ਨੇ ਨਸ਼ੀਲੇ ਪਦਾਰਥਾਂ ਸਣੇ ਇੱਕ ਔਰਤ ਤੇ ਵਿਅਕਤੀ ਨੂੰ ਕਾਬੂ ਕੀਤਾ ਹੈ।

ਫ਼ੋਟੋ

By

Published : Jul 14, 2019, 4:45 PM IST

ਗੁਰਦਾਸਪੁਰ: ਬਟਾਲਾ ਵਿੱਚ ਸੀਆਈਏ ਸਟਾਫ਼ ਨੇ ਇੱਕ ਔਰਤ ਤੇ ਵਿਅਕਤੀ ਨੂੰ 3000 ਨਸ਼ੀਲੀਆਂ ਗੋਲੀਆਂ ਤੇ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਦੋਹਾਂ ਦੀ ਪਛਾਣ ਸੁਖਵਿੰਦਰ ਸਿੰਘ ਤੇ ਰਜਨੀ ਵਜੋਂ ਹੋਈ ਹੈ।

ਵੀਡੀਓ

ਇਹ ਵੀ ਪੜ੍ਹੋ: ਮਿਸ਼ਨ ਚੰਦਰਯਾਨ-2: ਚੰਨ 'ਤੇ ਇਤਿਹਾਸ ਰਚਣ ਲਈ ਤਿਆਰ ਭਾਰਤ

ਇਸ ਬਾਰੇ ਸੀਆਈਏ ਸਟਾਫ਼ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਨਾਕੇਬੰਦੀ ਦੌਰਾਨ ਐਕਟਿਵਾ 'ਤੇ ਜਾ ਰਹੇ ਜੋੜੇ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਬਰਾਮਦ ਕੀਤੀ।

ਪੁਲਿਸ ਨੇ ਦੱਸਿਆ ਕਿ ਦੋਵੇਂ ਇਕੱਠੇ ਰਹਿ ਕੇ ਨਸ਼ੇ ਦਾ ਧੰਦਾ ਕਰਦੇ ਹਨ ਤੇ ਔਰਤ 'ਤੇ ਪਹਿਲੇ ਵੀ ਅਪਰਾਧਕ ਮਾਮਲੇ ਦਰਜ ਹਨ। ਪੁਲਿਸ ਨੇ ਦੋਹਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details