ਗੁਰਦਾਸਪੁਰ: ਬਟਾਲਾ 'ਚ ਪੰਜਾਬ ਪੁਲਿਸ ਦਾ ਗੈਂਗਸਟਰਾਂ ਨਾਲ ਸਿੱਧਾ ਮੁਕਾਬਲਾ ਹੋਇਆ। ਕਰਾਸ ਫਾਇਰਿੰਗ ਵਿੱਚ ਪੁਲਿਸ ਨੇ ਇੱਕ ਗੈਂਗਸਟਰ ਨੂੰ ਉਸ ਦੀ ਲੱਤ ਵਿੱਚ ਗੋਲੀ ਮਾਰ ਕੇ ਗ੍ਰਿਫਤਾਰ ਕਰ ਲਿਆ। ਉਸ ਦੇ ਛੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਗਿਰੋਹ ਦਾ ਸਬੰਧ ਗੈਂਗਸਟਰ ਹੈਰੀ ਚੱਠਾ ਨਾਲ ਹੈ ਅਤੇ ਗੈਂਗਸਟਰ ਵਿਦੇਸ਼ ਵਿੱਚ ਬੈਠ ਚੱਠਾ ਦੇ ਕਹਿਣ 'ਤੇ ਫਿਰੌਤੀ ਵਸੂਲਦੇ ਸਨ। (Police encounter with gangsters in Batala)
ਡੀਜੀਪੀ ਨੇ ਜਾਣਕਾਰੀ ਸਾਂਝੀ ਕੀਤੀ:ਪੁਲਿਸ ਦੀ ਇਸ ਕਾਮਯਾਬੀ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ X ਰਾਹੀਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਸਾਂਝੀ ਕੀਤੀ ਹੈ। ਡੀਜੀਪੀ ਮੁਤਾਬਕ ਗੁਰਦਾਸਪੁਰ ਅਧੀਨ ਪੈਂਦੇ ਬਟਾਲਾ ਵਿੱਚ ਪੰਜਾਬ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ ਹੈ। ਪੰਜਾਬ ਪੁਲਿਸ ਨੂੰ ਗੈਂਗਸਟਰਾਂ ਦੇ ਇੱਥੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਪਾਰਟੀ ਇਹਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਲਈ ਬਟਾਲਾ ਪਹੁੰਚੀ ਤਾਂ ਗੈਂਗਸਟਰਾਂ ਨੇ ਪੁਲਿਸ 'ਤੇ ਫਾਇਰਿੰਗ ਕਰ ਦਿੱਤੀ। ਜਿਸ ਤੋਂ ਬਾਅਦ ਕਰਾਸ ਫਾਇਰਿੰਗ ਵਿੱਚ ਪੁਲਿਸ ਨੇ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਮਾਰ ਕੇ ਉਸ ਨੂੰ ਜ਼ਖ਼ਮੀ ਕੀਤਾ ਅਤੇ ਫਿਰ ਗ੍ਰਿਫਤਾਰ ਕਰ ਲਿਆ। ਉਸ ਦੇ ਛੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਗਿਰੋਹ ਦਾ ਸਬੰਧ ਗੈਂਗਸਟਰ ਹੈਰੀ ਚੱਠਾ (Gang related to gangster Harry Chatha) ਨਾਲ ਹੈ ਜੋ ਵਿਦੇਸ਼ ਵਿਚ ਬੈਠ ਕੇ ਉਸ ਦੇ ਕਹਿਣ 'ਤੇ ਫਿਰੌਤੀ ਵਸੂਲਦਾ ਸੀ।