ਪੰਜਾਬ

punjab

CRIME NEWS: ਨਸ਼ੇ ਤੇ ਹਥਿਆਰਾਂ ਸਮੇਤ 3 ਗ੍ਰਿਫ਼ਤਾਰ

ਗੁਰਦਾਸਪੁਰ ਵਿੱਚ ਪੁਲਿਸ ਵੱਲੋਂ ਹਥਿਆਰਾਂ ਅਤੇ ਨਸ਼ੇ 3 ਨੌਜਵਾਨ ਗ੍ਰਿਫਤਾਰ (Weapons and drugs 3 youths arrested) ਕੀਤੇ ਗਏ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

By

Published : Jan 2, 2022, 7:41 AM IST

Published : Jan 2, 2022, 7:41 AM IST

ਗੁਰਦਾਸਪੁਰ ਚ ਨਸ਼ੇ ਤੇ ਹਥਿਆਰਾਂ ਸਮੇਤ 3 ਗ੍ਰਿਫਤਾਰ
ਗੁਰਦਾਸਪੁਰ ਚ ਨਸ਼ੇ ਤੇ ਹਥਿਆਰਾਂ ਸਮੇਤ 3 ਗ੍ਰਿਫਤਾਰ

ਗੁਰਦਾਸਪੁਰ: ਨਵੇਂ ਸਾਲ ਮੌਕੇ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਬੈਠੇ ਤਿੰਨ ਨੌਜਵਾਨਾਂ ਨੂੰ ਗੁਰਦਾਸਪੁਰ ਪੁਲਿਸ ਨੇ ਸਰਹੱਦੀ ਕਸਬਾ ਕਲਾਨੌਰ ਦੇ ਰੁਡਿਆਣਾ ਮੋੜ ਤੋਂ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜ੍ਹੇ ਗਏ ਨੌਜਵਾਨਾਂ ਤੋਂ ਇੱਕ 32 ਬੋਰ ਦਾ ਪਿਸਤੌਲ ਇੱਕ 315 ਬੋਰ ਦਾ ਦੇਸੀ ਕੱਟਾ, ਤਿੰਨ ਮੈਗਜ਼ੀਨ ਅਤੇ 26 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਇਹ ਨੌਜਵਾਨ ਨਸ਼ਾ ਵੇਚਣ ਅਤੇ ਨਸ਼ਾ ਪੀਣ ਦੇ ਆਦੀ ਸਨ। ਮੁਲਜ਼ਮਾਂ ਕੋਲੋਂ ਮੌਕੇ ’ਤੇ ਇੱਕ ਲੱਖ ਰੁਪਏ ਡਰੱਗ ਮਨੀ, 281 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਅਗਲੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਥਾਣਾ ਕਲਾਨੌਰ ਦੇ ਐੱਸ ਐੱਚ ਓ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖ਼ਬਰ ਖਾਸ ਤੋਂ ਇਤਲਾਹ ਮਿਲੀ ਸੀ ਕਿ ਕੁਝ ਨੌਜਵਾਨ ਨਸ਼ਾ ਵੇਚਣ ਦੇ ਲਈ ਸਰਹੱਦੀ ਕਸਬਾ ਕਲਾਨੌਰ ਦੇ ਨੇੜੇ ਤੇੜੇ ਆਏ ਹੋਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਰੁਡਿਆਣਾ ਮੋੜ ’ਤੇ ਨਾਕੇਬੰਦੀ ਕੀਤੀ ਹੋਈ ਸੀ ਅਤੇ ਡੇਰਾ ਬਾਬਾ ਨਾਨਕ ਸਾਈਡ ਤੋਂ ਆ ਰਹੀ ਇਕ ਲਾਂਸਰ ਕਾਰ ਨੂੰ ਰੋਕ ਕੇ ਉਸ ਦੀ ਚੈਕਿੰਗ ਕੀਤੀ ਗਈ।

ਗੁਰਦਾਸਪੁਰ ਚ ਨਸ਼ੇ ਤੇ ਹਥਿਆਰਾਂ ਸਮੇਤ 3 ਗ੍ਰਿਫਤਾਰ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚੈਕਿੰਗ ਦੌਰਾਨ ਗੱਡੀ ਵਿੱਚ ਬੈਠੇ ਤਿੰਨ ਨੌਜਵਾਨਾਂ ਦੇ ਕੋਲੋਂ 32 ਬੋਰ ਦਾ ਪਿਸਤੌਲ ਇੱਕ, 315 ਬੋਰ ਦਾ ਦੇਸੀ ਕੱਟਾ, ਤਿੰਨ ਮੈਗਜ਼ੀਨ ਅਤੇ 26 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਇਹ ਨੌਜਵਾਨ ਨਸ਼ਾ ਵੇਚਣ ਅਤੇ ਪੀਣ ਦੇ ਆਦੀ ਸਨ ਇੰਨ੍ਹਾਂ ਦੇ ਕੋਲੋਂ ਮੌਕੇ ’ਤੇ ਇਕ ਲੱਖ ਰੁਪਏ ਡਰੱਗ ਮਨੀ, 281 ਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਗੱਡੀ ਵਿੱਚ ਬੈਠੇ ਤਿੰਨੇ ਨੌਜਵਾਨ ਅਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ, ਅਨਮੋਲਪ੍ਰੀਤ ਸਿੰਘ ਪੁੱਤਰ ਦਵਿੰਦਰ ਸਿੰਘ ,ਚਾਰਲਸ ਮਸੀਹ ਪੁੱਤਰ ਇੰਦਰਜੀਤ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਕੀਤਾ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਮਾਮਲੇ ਦੀ ਤੈਅ ਤੱਕ ਪਹੁੰਚਿਆ ਜਾ ਸਕੇ।

ਇਹ ਵੀ ਪੜ੍ਹੋ:ਭਿਆਨਕ ਸੜਕ ਹਾਦਸੇ 'ਚ 2 ਮੌਤਾਂ

ABOUT THE AUTHOR

...view details