ਗੁਰਦਾਸਪੁਰ: ਬਟਾਲਾ ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ ਕਤਲ ਮਾਮਲੇ 'ਚ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਬੀਤੇ ਇੱਕ ਮਹੀਨੇ ਪਹਿਲਾਂ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਮਿਲੀ ਸੀ ਅਤੇ ਉਦੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ 174 ਦੀ ਕਾਰਵਾਈ ਕਰ ਜਾਂਚ ਕੀਤੀ ਜਾ ਰਹੀ ਸੀ। ਇਸ ਦੇ ਚਲਦੇ ਜਾਂਚ 'ਚ ਸਾਹਮਣੇ ਆਇਆ ਕਿ ਮ੍ਰਿਤਕ ਨੌਜਵਾਨ ਦੀ ਕੁੱਝ ਆਪਣੇ ਦੋਸਤਾਂ ਨਾਲ ਕੋਈ ਆਪਸੀ ਰੰਜਿਸ਼ ਸੀ, ਜਿਸ ਨੂੰ ਲੈ ਕੇ ਤਿੰਨ ਨੌਜਵਾਨਾਂ ਨੇ ਰਲ ਕੇ ਉਕਤ ਨੌਜਵਾਨ ਦਾ ਕਤਲ ਕੀਤਾ।
ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ਦਾ ਕੀਤਾ ਦਾਅਵਾ
ਬਟਾਲਾ ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ ਕਤਲ ਮਾਮਲੇ 'ਚ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਬੀਤੇ ਇੱਕ ਮਹੀਨੇ ਪਹਿਲਾਂ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਮਿਲੀ ਸੀ ਅਤੇ ਉਦੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ 174 ਦੀ ਕਾਰਵਾਈ ਕਰ ਜਾਂਚ ਕੀਤੀ ਜਾ ਰਹੀ ਸੀ।
ਬਟਾਲਾ ਪੁਲਿਸ ਦੀ ਡੀਐਸਪੀ ਪਰਵਿੰਦਰ ਕੌਰ ਨੇ ਦੱਸਿਆ ਕਿ ਬਟਾਲਾ ਦੇ ਭੰਡਾਰੀ ਮੋਹਾਲੀ ਦਾ ਰਹਿਣ ਵਾਲੇ ਇੱਕ ਨੌਜਵਾਨ ਦੀ 2 ਫਰਵਰੀ ਨੂੰ ਸ਼ੱਕੀ ਹਾਲਾਤ 'ਚ ਲਾਸ਼ ਮਿਲੀ ਸੀ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਗਈ ਸੀ ਅਤੇ ਇਸ ਮਾਮਲੇ ਚ ਜਾਂਚ ਵੀ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਜਾਂਚ 'ਚ ਸੱਚ ਇਹ ਸਾਮਣੇ ਆਇਆ ਕਿ ਇਹ ਕਤਲ ਦਾ ਮਾਮਲਾ ਹੈ, ਅਤੇ ਕਤਲ ਕਰਨ ਵਾਲੇ ਮ੍ਰਿਤਕ ਨੌਜਵਾਨ ਦੇ ਦੋਸਤ ਸਨ।
ਡੀਐਸਪੀ ਪਰਵਿੰਦਰ ਕੌਰ ਨੇ ਦੱਸਿਆ ਕਿ ਇਸ ਮਾਮਲੇ 'ਚ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਇੱਕ ਫਰਾਰ ਹੈ ਅਤੇ ਉਸ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਤਲ ਪਿੱਛੇ ਵਜਹ ਆਪਸੀ ਰੰਜਿਸ਼ ਸੀ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਨੌਜਵਾਨਾਂ ਨੇ ਪਾਰਸ ਨੂੰ ਇਕੱਲੇ ਦੇਖਦੇ ਹੋਏ ਇੱਟ ਨਾਲ ਹਮਲਾ ਕੀਤਾ ਅਤੇ ਇੱਟ ਸਿਰ 'ਚ ਲੱਗਣ ਨਾਲ ਪਾਰਸ ਦੀ ਮੌਕੇ 'ਤੇ ਮੌਤ ਹੋ ਗਈ।