ਪੰਜਾਬ

punjab

ETV Bharat / state

ਗੁਰਦਾਸਪੁਰ: ਭਾਰਤ-ਪਾਕਿਸਤਾਨ ਸਰਹੱਦੀ ਖੇਤਰਾਂ ’ਚ ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ - ਭਾਰਤ ਪਾਕਿਸਤਾਨ ਸਰਹੱਦ

ਪੁਲਿਸ ਦੀ ਟੀਮ ਵੱਲੋਂ ਭਾਰਤ ਪਾਕਿਸਤਾਨ ਸਰਹੱਦ ਦੇ ਪਿੰਡਾਂ ’ਚ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਫਿਲਹਾਲ ਇਸ ਦੌਰਾਨ ਪੁਲਿਸ ਨੂੰ ਕੋਈ ਵੀ ਸੰਵੇਦਨਸ਼ੀਲ ਚੀਜ਼ ਜਾਂ ਕੋਈ ਸ਼ੱਕੀ ਵਿਅਕਤੀ ਨਹੀਂ ਮਿਲਿਆ ਹੈ।

ਗੁਰਦਾਸਪੁਰ: ਭਾਰਤ-ਪਾਕਿਸਤਾਨ ਸਰਹੱਦੀ ਖੇਤਰਾਂ ’ਚ ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ
ਗੁਰਦਾਸਪੁਰ: ਭਾਰਤ-ਪਾਕਿਸਤਾਨ ਸਰਹੱਦੀ ਖੇਤਰਾਂ ’ਚ ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ

By

Published : Jun 4, 2021, 6:57 PM IST

ਗੁਰਦਾਸਪੁਰ:ਜ਼ਿਲ੍ਹੇ ’ਚ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਕਸਬਾ ਬਮਿਆਲ ਦੇ ਪਿੰਡਾਂ ’ਚ ਪੁਲਿਸ ਵੱਲੋਂ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।ਦੱਸ ਦਈਏ ਕਿ ਵੱਖ ਵੱਖ ਪਿੰਡਾਂ ਦੇ ਵਿੱਚ ਪੁਲਿਸ ਦੀ ਟੀਮ ਵੱਲੋਂ ਇੰਸਪੈਕਟਰ ਰਾਜੇਸ਼ ਕੁਮਾਰ ਦੀ ਅਗਵਾਈ ਚ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਦੀ ਟੀਮ ਵੱਲੋਂ ਸੰਵੇਦਨਸ਼ੀਲ ਥਾਵਾਂ, ਖੇਤਾਂ, ਦਰਿਆ ਦੇ ਕਿਨਾਰੇ ਅਤੇ ਸੁੰਨਸਾਨ ਥਾਵਾਂ ’ਤੇ ਬਣੇ ਖੰਡਰਾਂ ਦੇ ਵਿੱਚ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਦੌਰਾਨ ਕਿਸੇ ਵੀ ਤਰ੍ਹਾਂ ਦਾ ਪੁਲਿਸ ਨੂੰ ਕੋਈ ਸ਼ੱਕੀ ਵਿਅਕਤੀ ਅਤੇ ਸੰਵੇਦਨਸ਼ੀਲ ਚੀਜ਼ ਨਹੀਂ ਮਿਲੀ ਹੈ।

ਗੁਰਦਾਸਪੁਰ: ਭਾਰਤ-ਪਾਕਿਸਤਾਨ ਸਰਹੱਦੀ ਖੇਤਰਾਂ ’ਚ ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ

ਕਾਬਿਲੇਗੌਰ ਹੈ ਕਿ ਪੁਲਿਸ ਸਰਹੱਦੀ ਏਰੀਆ ’ਚ ਲਗਾਤਾਰ ਸਰਚ ਆਪ੍ਰੇਸ਼ਨ ਚਲਾਉਂਦੀ ਰਹਿੰਦੀ ਹੈ ਅਤੇ ਮੌਸਮ ਖਰਾਬ ਹੋਣ ਦੌਰਾਨ ਸ਼ਰਾਰਤੀ ਅਨਸਰ ਅਸਮਾਜਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਉਂਦੇ ਰਹਿੰਦੇ ਹਨ, ਜਿਨ੍ਹਾਂ ’ਤੇ ਨੱਥ ਪਾਉਣ ਦੇ ਲਈ ਪੁਲਿਸ ਵੱਲੋਂ ਲਗਾਤਾਰ ਸਰਚ ਅਭਿਆਨ ਚਲਾਏ ਜਾ ਰਹੇ ਹਨ। ਇਸਦੇ ਚੱਲਦੇ ਹੀ ਵੱਖ ਵੱਖ ਪਿੰਡਾਂ ਚ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

ਇਸ ਮੌਕੇ ਬਮਿਆਲ ਚੌਂਕੀ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿੱਚ ਸਰਚ ਚਲਾਇਆ ਗਿਆ ਹੈ, ਫਿਲਹਾਲ ਕਿਸੇ ਤਰ੍ਹਾਂ ਦੀ ਕੋਈ ਸੰਵੇਦਨਸ਼ੀਲ ਚੀਜ਼ ਨਹੀਂ ਮਿਲੀ ਹੈ ਪਰ ਉਨ੍ਹਾਂ ਵੱਲੋਂ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਰਹੇਗਾ।

ਇਹ ਵੀ ਪੜੋ: Corona Virus: ‘ਜਥੇ ’ਤੇ ਰੋਕ ਲਗਾਉਣਾ ਪਾਕਿਸਤਾਨ ਸਰਕਾਰ ਦਾ ਅੰਦਰੂਨੀ ਮਾਮਲਾ’

ABOUT THE AUTHOR

...view details