ਗੁਰਦਾਸਪੁਰ:ਨਗਰ ਨਿਗਮ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਵਲੋਂ ਬਟਾਲਾ ਵਿੱਚ ਫਲੈਗ ਮਾਰਚ ਕੱਢਿਆ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਨੂੰ ਲੈ ਕੇ ਇਲਾਕੇ ਭਰ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਬਟਾਲਾ ਦੇ ਚੱਪੇ-ਚੱਪੇ ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ। ਚੋਣ ਕਮਿਸ਼ਨਰ ਦੇ ਆਦੇਸ਼ਾ 'ਤੇ ਲੋਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਹਥਿਆਰ ਜਮਾਂ ਕਰਵਾਉਣ |
ਚੋਣਾਂ ਦੇ ਚਲਦੇ ਬਟਾਲਾ 'ਚ ਪੁਲਿਸ ਦਾ ਫਲੈਗ ਮਾਰਚ
ਨਗਰ ਨਿਗਮ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਵਲੋਂ ਬਟਾਲਾ ਵਿੱਚ ਫਲੈਗ ਮਾਰਚ ਕੱਢਿਆ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਨੂੰ ਲੈ ਕੇ ਇਲਾਕੇ ਭਰ ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਬਟਾਲਾ ਦੇ ਚੱਪੇ-ਚੱਪੇ ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ। ਚੋਣ ਕਮਿਸ਼ਨਰ ਦੇ ਆਦੇਸ਼ਾ ਤੇ ਲੋਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਹਥਿਆਰ ਜਮਾਂ ਕਰਵਾਉਣ |
ਚੋਣਾਂ ਦੇ ਚਲਦੇ ਬਟਾਲਾ 'ਚ ਪੁਲਿਸ ਦਾ ਫਲੈਗ ਮਾਰਚ
ਜਾਣਕਾਰੀ ਦਿੰਦਿਆਂ ਫਲੈਗ ਮਾਰਚ ਦੀ ਅਗਵਾਈ ਕਰ ਰਹੇ ਡੀਐਸਪੀ ਬਟਾਲਾ ਪਲਵਿੰਦਰ ਕੌਰ ਨੇ ਦੱਸਿਆ ਕਿ ਜੋ 14 ਫਰਵਰੀ ਨੂੰ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ ਉਸੇ ਦੇ ਮੱਦੇਨਜ਼ਰ ਬਟਾਲਾ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੈਟ੍ਰੋਲਿੰਗ ਪਾਰਟੀਆਂ ਲਗਾਈਆਂ ਗਈਆਂ ਹਨ ਜੋ ਚੱਪੇ-ਚੱਪੇ ਤੇ ਨਜ਼ਰ ਰੱਖਣਗੀਆਂ।