ਗੁਰਦਾਸਪੁਰ: ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਐਮਪੀ ਸੰਨੀ ਦਿਓਲ ਅਕਸਰ ਹੀ ਵਿਵਾਦਾਂ ਚ ਰਹਿੰਦੇ ਹਨ। ਦੱਸ ਦਈਏ ਕਿ ਜ਼ਿਲ੍ਹੇ ’ਚ ਵੱਡੀ ਗਿਣਤੀ ’ਚ ਨੌਜਵਾਨਾਂ ਵੱਲੋਂ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਫੜ ਰੋਸ ਪ੍ਰਦਰਸ਼ਨ ਕੀਤਾ ਗਿਆ। ਨਾਲ ਹੀ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਵੀ ਲਗਾਏ ਗਏ। ਇਸ ਮੌਕੇ ਨੌਜਵਾਨਾ ਨੇ ਦੋਸ਼ ਲਗਾਏ ਕਿ ਸਾਂਸਦ ਸੰਨੀ ਦਿਓਲ ਨੇ ਪਿਛਲੇ ਲੰਬੇ ਸਮੇਂ ਤੋਂ ਗੁਰਦਾਸਪੁਰ ਹਲਕੇ ਦੇ ਲੋਕਾਂ ਦੀ ਸਾਰ ਨਹੀਂ ਲਈ ਅਤੇ ਨਾ ਹੀ ਕੋਰੋਨਾ ਮਹਾਾਂਮਾਰੀ ਦੌਰਾਨ ਪ੍ਰਸ਼ਾਸਨ ਨਾਲ ਕੋਈ ਮੀਟਿੰਗ ਕੀਤੀ।
ਗੁਰਦਾਸਪੁਰ ’ਚ ਨੌਜਵਾਨਾਂ ਨੇ ਲਗਾਏ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ 'ਹਲਕੇ ਦੇ ਲੋਕ ਸੰਨੀ ਦਿਓਲ ਤੋਂ ਨਾਰਾਜ਼'
ਇਸ ਮੌਕੇ ਨੌਜਵਾਨ ਆਗੂ ਇੰਦਰਪਾਲ ਸਿੰਘ ਅਤੇ ਅਮਰਜੋਤ ਸਿੰਘ ਨੇ ਕਿਹਾ ਕਿ ਚੋਣਾਂ ਵਿੱਚ ਨੌਜਵਾਨਾਂ ਅਤੇ ਹਲਕਾ ਵਾਸੀਆਂ ਨੇ ਸੰਨੀ ਦਿਓਲ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਜਿਤਾਇਆ ਸੀ। ਪਰ ਸੰਨੀ ਦਿਓਲ ਨੇ ਜਿੱਤਣ ਤੋਂ ਬਾਅਦ ਹਲਕੇ ਦੇ ਲੋਕਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ ਨੇ ਨਾ ਤਾਂ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦੀ ਬਾਂਹ ਫੜੀ ਅਤੇ ਨਾ ਹੀ ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਜਿਸ ਕਾਰਨ ਹਲਕੇ ਦੇ ਲੋਕ ਸੰਨੀ ਦਿਓਲ ਤੋਂ ਨਾਰਾਜ ਹਨ।
ਇਹ ਵੀ ਪੜੋ: ਸਾਰੀਆਂ ਟ੍ਰੇਨਾਂ ਨਾ ਚੱਲਣ ਕਾਰਨ ਬੱਸਾਂ ਦੀ ਲੁੱਟ ਦਾ ਸ਼ਿਕਾਰ ਹੋ ਰਹੇ ਯਾਤਰੀ