ਗੁਰਦਾਸਪੁਰ : ਸੂਬੇ ਭਰ ਵਿੱਚ ਬਿਜਲੀ ਦੀ ਘਾਟ ਨੂੰ ਲੈ ਕੇ ਪੰਜਾਬ ਸਰਕਾਰ ਦੇ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਚੱਲਦੇ ਹੀ ਵਿਰੋਧੀ ਧਿਰ ਸਰਕਾਰ ਉੱਤੇ ਹਮਲਾਵਰ ਹੋ ਗਏ ਹਨ ਜਿਸ ਦੇ ਨਤੀਜੇ ਵੱਜੋਂ ਸੂਬੇ ਭਰ ਵਿੱਚ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਬਟਾਲਾ ਤੋਂ ਵਿਧਾਇਕ ਲਖਬੀਰ ਸਿੰਘ ਵੱਲੋਂ ਬਿਜਲੀ ਬੋਰਡ ਬਟਾਲਾ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ ਲਗਾਇਆ ਗਿਆ। ਇਸ ਧਰਨੇ 'ਚ ਅਕਾਲੀ ਵਰਕਰ ਅਤੇ ਪਿੰਡਾਂ ਤੋਂ ਆਏ ਕਿਸਾਨਾਂ ਅਤੇ ਆਮ ਲੋਕਾਂ ਨੇ ਸ਼ਮੂਲੀਅਤ ਕਰ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਕੀਤੀ ਨਾਅਰੇਬਾਜ਼ੀ |
POWER SHORTAGE : ਬਿਜਲੀ ਬੋਰਡ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਪ੍ਰਦਰਸ਼ਨ ਉਥੇ ਹੀ ਧਰਨੇ ਤੇ ਬੈਠੇ ਅਕਾਲੀ ਦਲ ਆਗੂਆਂ ਅਤੇ ਆਮ ਲੋਕਾਂ ਦਾ ਕਹਿਣਾ ਸੀ ਕਿ ਪਿਛਲੇ ਦਿਨਾਂ ਤੋਂ ਲੱਗ ਰਹੇ ਅਣ ਐਲਾਨੇ ਬਿਜਲੀ ਕੱਟ ਨਾਲ ਘਰਾਂ 'ਚ ਰਹਿਣਾ ਬੇਹਾਲ ਹੋ ਗਿਆ ਹੈ। ਉਥੇ ਹੀ ਖੇਤਾਂ 'ਚ ਝੋਨੇ ਦੀ ਫ਼ਸਲ ਬਰਬਾਦ ਹੋਣ ਦੇ ਨੇੜੇ ਖੜੀ ਹੈ |
ਲਖਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਇਆ ਕਿਹਾ ਕਿ ਅੱਜ ਹਰ ਵਰਗ ਪੰਜਾਬ ਸਰਕਾਰ ਤੋਂ ਦੁਖੀ ਹੈ | ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ 'ਚ ਪੰਜਾਬ ਸਰਕਾਰ ਨੇ ਬਿਜਲੀ ਸਪਲਾਈ ਸਹੀ ਢੰਗ ਨਾਲ ਨਾ ਦਿੱਤੀ ਤਾਂ ਉਨ੍ਹਾਂ ਵਲੋਂ ਸਰਕਾਰ ਖਿਲਾਫ ਵੱਡੇ ਪੱਧਰ ਤੇ ਪ੍ਰਦਰਸ਼ਨ ਕੀਤੇ ਜਾਣਗੇ।
ਇਹ ਵੀ ਪੜ੍ਹੋਂ : ਬਿਜਲੀ ਕੱਟਾਂ ਖਿਲਾਫ ਪ੍ਰਦਰਸ਼ਨ ਕਰਨ ਆਏ BJP ਆਗੂ ਕਿਸਾਨਾਂ ਨੇ ਭਜਾਏ