ਚੰਡੀਗੜ੍ਹ:ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ 552ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉੱਤੇ ਲੋਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਗੁਰਪੁਰਬ ਦੀ ਪੂਰਬਲੀ ਸ਼ਾਮ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਚੰਨੀ (Chief Minister Channi) ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਇੱਕ ਮਹਾਨ ਅਧਿਆਤਮਕ ਦੂਤ ਸਨ। ਜਿਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ ਤੇ ਸਮਰਪਣ ਦੇ ਫਲਸਫੇ ਅਤੇ ਪਾਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਵੀ ਉਸੇ ਤਰ੍ਹਾਂ ਸਾਰਥਿਕ ਹਨ।
ਮੁੱਖ ਮੰਤਰੀ ਚੰਨੀ (Chief Minister Channi) ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਨੇ ਵਹਿਮ-ਭਰਮ ਤੋਂ ਮੁਕਤ ਜਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ। ਜਿਸ ਨਾਲ ਵੇਦਨਾ ਤੋਂ ਪੀੜਤ ਮਨੁੱਖਤਾ ਦਾ ਕਲਿਆਣ ਹੋਇਆ। ਮੁੱਖ ਮੰਤਰੀ (Chief Minister Channi) ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ ਅਤੇ ਇਸ ਨੂੰ ਜਾਤੀ ਅਧਾਰਿਤ ਵੈਰ-ਵਿਰੋਧ, ਝੂਠ-ਫਰੇਬ, ਦਿਖਾਵਾ ਅਤੇ ਪਾਖੰਡਬਾਜ਼ੀ ਦੀਆਂ ਅਲਾਮਤਾ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿੱਤਾ।