ਗੁਰਦਾਸਪੁਰ: ਖੇਤੀ ਕਾਨੂੰਨਾਂ (Agricultural laws) ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ (United Farmers Front) ਵੱਲੋਂ 27 ਸਤੰਬਰ ਨੂੰ ਭਾਰਤ ਬੰਦ (India closed) ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸਦੇ ਤਹਿਤ ਕੱਲ੍ਹ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਰਹੇਗਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਅਪੀਲ ਕੀਤੀ ਗਈ ਹੈ ਕਿ ਹਰ ਇੱਕ ਵਰਗ ਇਸ ਸੱਦੇ ਦਾ ਸਮਰਥਨ ਕਰੇ।
ਭਾਰਤ ਬੰਦ ਸੱਦੇ ਨੂੰ ਸਫ਼ਲ ਬਣਾਉਣ ਵੱਖ ਵੱਖ ਥਾਵਾਂ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਤਹਿਤ ਹੀ ਗੁਰਦਾਸਪੁਰ (Gurdaspur) ਜ਼ਿਲ੍ਹੇ ਵਿੱਚ ਵੀ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ, ਕਿਸਾਨ ਕੇਂਦਰ ਸਰਕਾਰ ਨਾਲ ਹਰ ਲੜਾਈ ਲੜਨ ਨੂੰ ਤਿਆਰ ਹਨ। ਕੱਲ੍ਹ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਕਿਸਾਨ ਪੂਰੀ ਤਰ੍ਹਾਂ ਨਾਲ ਤਿਆਰ ਹਨ।