ਲੁਧਿਆਣਾ: ਪੰਜਾਬ ਭਰ ਦੇ ਨਿੱਜੀ ਬੱਸ ਅਪਰੇਟਰਾਂ ਵੱਲੋਂ ਲੁਧਿਆਣਾ ਵਿੱਚ ਪ੍ਰੈੱਸ ਕਾਨਫ਼ਰੰਸ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਹ ਅਪੀਲ ਕੀਤੀ ਗਈ ਕਿ ਸਰਕਾਰੀ ਬੱਸਾਂ ਦੀ ਤਰਜ਼ ਤੇ ਉਨ੍ਹਾਂ ਨੂੰ ਵੀ ਮਹਿਲਾਵਾਂ ਨੂੰ ਮੁਫ਼ਤ ਲਿਜਾਣ ਦਾ ਖਰਚਾ ਮੁਹੱਈਆ ਕਰਵਾਇਆ ਜਾਵੇ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਰੋਡਵੇਜ਼ (Punjab Roadways) ਅਤੇ ਪੀਆਰਟੀਸੀ (PRTC) ਤੇ ਸਰਕਾਰੀ ਬੱਸਾਂ ਨੂੰ ਪੰਜਾਬ ਦੀ ਸਰਕਾਰ ਮਹਿਲਾਵਾਂ ਨੂੰ ਮੁਫ਼ਤ ਸਫ਼ਰ ਕਰਵਾਉਣ ਦਾ ਖਰਚਾ ਮੁਹੱਈਆ ਕਰਵਾਉਂਦੀ ਹੈ ਅਤੇ ਪ੍ਰਾਈਵੇਟ ਬੱਸ ਅਪਰੇਟਰ ਵੀ ਹੁਣ ਤਿਆਰ ਨੇ ਉਨ੍ਹਾਂ ਨੂੰ ਵੀ ਜੇਕਰ ਸਰਕਾਰ ਖਰਚਾ ਦੇਵੇਗੀ ਤਾਂ ਉਹ ਵੀ ਮਹਿਲਾਵਾਂ ਨੂੰ ਆਪਣੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਵਾਉਣਗੇ।
ਪੰਜਾਬ ਦੇ ਪ੍ਰਾਈਵੇਟ ਬੱਸ ਅਪਰੇਟਰਾਂ ਵੱਲੋਂ ਲੁਧਿਆਣਾ 'ਚ ਕੀਤੀ ਗਈ ਪ੍ਰੈੱਸ ਕਾਨਫਰੰਸ ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਇਸ ਸਕੀਮ ਕਰਕੇ ਪ੍ਰਾਈਵੇਟ ਬੱਸ ਅਪਰੇਟਰ ਲਗਾਤਾਰ ਘਾਟੇ ਵੱਲ ਜਾ ਰਹੇ ਹਨ। ਉਨ੍ਹਾਂ ਦੇ ਖਰਚੇ ਵੀ ਪੂਰੇ ਨਹੀਂ ਹੋ ਰਹੇ ਉਨ੍ਹਾਂ ਨੇ ਕਿਹਾ ਕਿ ਸਾਨੂੰ ਵਾਰ-ਵਾਰ ਮਾਫੀਆਂ ਕਿਹਾ ਜਾਂਦਾ ਹੈ ਪਰ ਜਦੋਂ ਕਿ ਅਸੀਂ ਟਰਾਂਸਪੋਰਟ ਐਕਟ ਦੇ ਮੁਤਾਬਿਕ ਹੀ ਕੰਮ ਕਰ ਰਹੇ ਹਾਂ ਮਾਲਵਾ ਨਿੱਜੀ ਬੱਸ ਚਾਲਕ ਦੇ ਮੁੱਖ ਸੰਚਾਲਕ ਨੇ ਦੱਸਿਆ ਕਿ ਸਾਡੀ ਹਾਲਤ ਕਾਫੀ ਖਸਤਾ ਹੈ।
ਉਨ੍ਹਾਂ ਨੇ ਕਿਹਾ ਕਿ ਪਿਛਲੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਬਾਦਲਾਂ ਦੀਆਂ ਬੱਸਾਂ ਨਾਲ ਆਪਣੀ ਰੜਕ ਕੱਢਣ ਲਈ ਸਾਰੇ ਹੀ ਨਿੱਜੀ ਬੱਸ ਸੰਚਾਲਕਾਂ ਨੂੰ ਬਦਨਾਮ ਕਰ ਦਿੱਤਾ। ਉਨ੍ਹਾਂ ਨੇ ਕਿਹਾ ਪੰਜਾਬ ਭਰ ਦੇ ਵਿੱਚ ਭਾਰਤ 1800 ਤੋਂ ਵੱਧ ਪ੍ਰਾਈਵੇਟ ਬੱਸਾਂ ਚੱਲ ਰਹੀਆਂ ਹਨ।
ਜਿਨ੍ਹਾਂ ਵਿੱਚੋਂ ਮਹਿਜ਼ 300 ਬੱਸਾਂ ਹੀ ਬਾਦਲਾਂ ਨਾਲ ਸੰਬੰਧਿਤ ਹਨ ਜਦੋਂ ਕਿ ਬਦਨਾਮ ਸਾਰੇ ਹੀ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਟਰਾਂਸਪੋਰਟ ਐਕਟ ਦੇ ਮੁਤਾਬਿਕ ਚੱਲਦੇ ਹਾਂ ਪਿਛਲੇ ਵਿੱਤ ਮੰਤਰੀ ਨੇ ਕੋਰੋਨਾ ਮਾਹਾਵਾਰੀ ਦੇ ਦੌਰਾਨ ਉਨ੍ਹਾਂ ਨੂੰ ਟੈਕਸ ਵਿਚ ਰਾਹਤ ਦੇਣ ਦਾ ਦਾਅਵਾ ਕੀਤਾ ਸੀ।
ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਟੈਕਸ ਤੋਂ ਰਾਹਤ ਨਹੀਂ ਮਿਲੀ ਜਦਕਿ ਪਿਛਲੀ ਸਰਕਾਰ ਦੇ ਦੌਰਾਨ ਜੋ ਮਹਿਲਾਵਾਂ ਨੂੰ ਬੱਸਾਂ ਵਿਚ ਸਰਕਾਰੀ ਸਫਰ ਫਰੀ ਸੀ, ਉਹ ਹੁਣ ਵੀ ਜਾਰੀ ਹੈ। ਉਨ੍ਹਾਂ ਨੇ ਦੱਸਿਆ ਕਿ ਸਾਡੀਆਂ ਬੱਸਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਸਾਡੇ ਵਿਰੁੱਧ ਮਾਫੀਆ ਸ਼ਬਦ ਵਰਤਿਆ ਜਾਂਦਾ ਹੈ ਜੋ ਕਿ ਬੇਹੱਦ ਨਿੰਦਣਯੋਗ ਹੈ।
ਇਹ ਵੀ ਪੜ੍ਹੋ:ਮਾਨ ਸਰਕਾਰ ਵਲੋਂ ਮੁਫ਼ਤ ਬਿਜਲੀ ਐਲਾਨ 'ਤੇ ਵਿਰੋਧੀਆਂ ਦੇ ਸਵਾਲ