ਪੰਜਾਬ

punjab

ETV Bharat / state

ਪ੍ਰਧਾਨ ਮੰਤਰੀ ਦੇਸ਼ ਦੇ ਮਾਪੇ ਬਣ ਦੇਸ਼ ਦੇ ਲੋਕਾਂ ਨੂੰ ਮਰਨ ਤੋਂ ਬਚਾਉਣ: ਬਾਜਵਾ - ਬਟਾਲਾ ਵਿਖੇ ਪੰਚਾਇਤ ਮੰਤਰੀ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਡੇ ਮਾਂ-ਪਿਓ ਹਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਮਾਂ-ਪਿਓ ਬਣ ਬੱਚਿਆਂ ਨੂੰ ਭੁੱਖੇ ਨਾ ਮਾਰਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਟਾਲਾ ਵਿਖੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੀਤਾ।

ਤਸਵੀਰ
ਤਸਵੀਰ

By

Published : Mar 8, 2021, 4:13 PM IST

ਗੁਰਦਾਸਪੁਰ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਡੇ ਮਾਂ-ਪਿਓ ਹਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਮਾਂ-ਪਿਓ ਬਣ ਬੱਚਿਆਂ ਨੂੰ ਭੁੱਖੇ ਨਾ ਮਾਰਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਟਾਲਾ ਵਿਖੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੀਤਾ।

ਇਸ ਦੌਰਾਨ ਬਟਾਲਾ ਦੇ ਨਜਦੀਕ ਪਿੰਡ ਕਾਲੇ ਨੰਗਲ ਵਿਖੇ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਵੱਖ ਵੱਖ ਪਿੰਡਾਂ ਦੀਆ ਪੰਚਾਇਤਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੀ ਗ੍ਰਾਂਟ ਰਾਸ਼ੀ ਦੇ ਚੈਕ ਵੀ ਵੰਡੇ।

ਪ੍ਰਧਾਨ ਮੰਤਰੀ ਦੇਸ਼ ਦੇ ਮਾਪੇ ਬਣ ਦੇਸ਼ ਦੇ ਲੋਕਾਂ ਨੂੰ ਮਰਨ ਤੋਂ ਬਚਾਉਣ: ਬਾਜਵਾ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਕਿਸਾਨਾਂ ਦੇ 100 ਦਿਨ ਅੰਦੋਲਨ ਦੇ ਹੋਣ 'ਤੇ ਕਿਹਾ ਕਿ ਉਨ੍ਹਾਂ ਕਿ ਕਾਂਗਰਸ ਪਾਰਟੀ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਤੋਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਖ ਮੰਤਰੀ ਵਲੋਂ ਤਾਂ ਵਿਧਾਨ ਸਭਾ ਚ ਇਹਨਾਂ ਕਾਨੂੰਨਾਂ ਦੀ ਸੋਧ ਕਰ ਬਿੱਲ ਵੀ ਪਾਸ ਕੀਤਾ ਗਿਆ ਜੋ ਕਿ ਹੁਣ ਤਕ ਗਵਰਨਰ ਕੋਲ ਦਸਖ਼ਤ ਲਈ ਪਿਆ ਹੈ।

ਇਸ ਦੇ ਨਾਲ ਹੀ ਬਾਜਵਾ ਨੇ ਕਿਹਾ ਕਿ ਇਹਨਾਂ ਕਾਨੂੰਨਾਂ ਨਾਲ ਪੰਜਾਬ ਅਤੇ ਹਰਿਆਣਾ ਦੀ ਕਿਸਾਨੀ ਤਬਾਹ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨਮੰਤਰੀ ਦੇਸ਼ ਦੇ ਲੋਕਾਂ ਦੇ ਮਾਂ ਪਿਓ ਵਾਂਗ ਹਨ ਅਤੇ ਉਸੇ ਹੀ ਤਰ੍ਹਾਂ ਮਾਂ ਪਿਓ ਬਣ ਕੇ ਬੱਚਿਆਂ ਨੂੰ ਭੁੱਖੇ ਮਰਨ ਤੋਂ ਬਚਾਉਣ।

ABOUT THE AUTHOR

...view details