ਪੰਜਾਬ

punjab

By

Published : Feb 8, 2020, 11:10 PM IST

ETV Bharat / state

ਗੁਰਦਾਸਪੁਰ ਦੀ ਕੇਂਦਰੀ ਜੇਲ੍ਹ 'ਚ ਕੈਦੀ ਦੀ ਹੋਈ ਮੌਤ, 19 ਸਾਲਾਂ ਤੋਂ ਸੀ ਕੈਦ

ਪਿਛਲੇ 19 ਸਾਲਾਂ ਤੋਂ ਸਜ਼ਾ ਭੁਗਤ ਰਹੇ ਕੈਦੀ ਦੀ ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਬਿਮਾਰੀ ਕਾਰਨ ਮੌਤ ਹੋ ਗਈ ਹੈ। ਲਾਸ਼ ਨੂੰ ਪੋਸਟ-ਮਾਰਟਮ ਲਈ ਭੇਜਿਆ ਗਿਆ ਹੈ।

prisoner dead in Gurdaspur Central jail
ਗੁਰਦਾਸਪੁਰ ਦੀ ਕੇਂਦਰੀ ਜੇਲ੍ਹ 'ਚ ਕੈਦੀ ਦੀ ਹੋਈ ਮੌਤ, 19 ਸਾਲਾਂ ਤੋਂ ਸੀ ਕੈਦਗੁਰਦਾਸਪੁਰ ਦੀ ਕੇਂਦਰੀ ਜੇਲ੍ਹ 'ਚ ਕੈਦੀ ਦੀ ਹੋਈ ਮੌਤ, 19 ਸਾਲਾਂ ਤੋਂ ਸੀ ਕੈਦ

ਗੁਰਦਾਸਪੁਰ : ਇੱਥੋਂ ਦੀ ਕੇਂਦਰੀ ਜੇਲ੍ਹ ਵਿੱਚ ਸਜਾ ਭੁਗਤ ਰਹੇ ਇੱਕ ਕੈਦੀ ਦੀ ਮੌਤ ਹੋ ਗਈ ਹੈ। ਜਿਸ ਦਾ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿਖੇ ਪਿਛਲੇ 10 ਦਿਨਾਂ ਤੋਂ ਇਲਾਜ਼ ਚੱਲ ਰਿਹਾ ਸੀ।
ਉੱਕਤ ਮ੍ਰਿਤਕ ਕੈਦੀ ਦੀ ਪਹਿਚਾਣ ਨਦੀਮ ਖ਼ਾਨ ਵਜੋਂ ਹੋਈ ਹੈ ਜੋ ਕਿ ਪਿਛਲੇ 19 ਸਾਲਾਂ ਤੋਂ ਜੇਲ੍ਹ ਵਿੱਚ ਕੈਦ ਸੀ।

ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਦੀਮ ਖ਼ਾਨ ਪਿਛਲੇ 19 ਸਾਲਾਂ ਤੋਂ ਜੇਲ੍ਹ ਵਿੱਚ ਕੈਦ ਸੀ। ਮੈਂਬਰਾਂ ਨੇ ਦੱਸਿਆ ਕਿ ਜਦੋਂ ਅਸੀਂ ਉਸ ਨੂੰ ਅੱਜ ਮਿਲਣ ਆਏ ਤਾਂ ਪੁਲਿਸ ਵਾਲਿਆਂ ਨੇ ਦੱਸਿਆ ਕਿ ਨਦੀਮ ਖ਼ਾਨ ਜੇਲ੍ਹ ਵਿੱਚ ਨਹੀਂ ਹੈ, ਉਸ ਦੀ ਸਿਹਤ ਖ਼ਰਾਬ ਹੈ ਅਤੇ ਉਸ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।

ਵੇਖੋ ਵੀਡੀਓ।

ਇਹ ਵੀ ਪੜ੍ਹੋ : ਪੁਲਵਾਮਾ ਹਮਲੇ ਦੇ ਸ਼ਹੀਦ ਦਾ ਪਰਿਵਾਰ ਦਰ-ਦਰ ਠੋਕਰਾਂ ਖਾਣ ਲਈ ਮਜਬੂਰ

ਏ.ਐੱਸ.ਆਈ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਦੀਮ ਖ਼ਾਨ ਜੋ ਕਿ ਧਾਰਾ 302 ਦੇ ਮਾਮਲੇ ਵਿੱਚ ਪਿਛਲੇ 19 ਸਾਲਾਂ ਤੋਂ ਜੇਲ੍ਹ ਵਿੱਚ ਕੈਦ ਸੀ ਅਤੇ ਜੇਲ੍ਹ ਵਿੱਚ ਉਸ ਦੀ ਸਿਹਤ ਬਿਗੜ ਗਈ ਅਤੇ ਉਸ ਨੂੰ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਪਰ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਅਸੀਂ ਉਸ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਤੋਂ ਬਾਅਦ ਲਾਸ਼ ਨੂੰ ਪਰਿਵਾਰ ਮੈਂਬਰਾਂ ਨੂੰ ਸੌਂਪ ਦੇ ਦਿੱਤਾ ਜਾਵੇਗਾ।

ABOUT THE AUTHOR

...view details