ਗੁਰਦਾਸਪੁਰ: ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਦੇਸ਼ ਦਿੱਤੇ ਗਏ ਸਨ ਕਿ ਜੇਲ੍ਹਾਂ ਵਿਚੋਂ ਕੈਦੀਆਂ ਨੂੰ ਪੈਰੋਲ 'ਤੇ ਰਿਹਾਅ ਕੀਤਾ ਜਾਵੇ। ਇਸ ਤਹਿਤ ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਤੋਂ ਕੈਦੀਆਂ ਨੂੰ ਰਿਹਾਅ ਕਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ।
ਕੋਵਿਡ-19: ਗੁਰਦਾਸਪੁਰ ਦੀ ਕੇਂਦਰੀ ਜੇਲ੍ਹ 'ਚੋਂ ਕੈਦੀਆਂ ਨੂੰ ਕੀਤਾ ਗਿਆ ਰਿਹਾਅ - coronavirus
ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਗੁਰਦਾਸਪੁਰ ਕੇਂਦਰੀ ਜੇਲ੍ਹ 'ਚੋਂ ਤਕਰੀਬਨ 300 ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ।
20 ਦੇ ਕਰੀਬ ਕੈਦੀਆਂ ਨੂੰ 56 ਦਿਨ ਦੀ ਪੈਰੋਲ 'ਤੇ ਰਿਹਾਅ ਕੀਤਾ ਗਿਆ ਹੈ। ਇਸ ਤਰ੍ਹਾਂ ਕੁੱਲ 300 ਦੇ ਕਰੀਬ ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੈਦੀਆਂ ਦੱਸਿਆ ਕਿ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ, ਜੋ ਉਨ੍ਹਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦਿਆ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਹੁਣ ਤੱਕ ਕੇਂਦਰੀ ਜੇਲ੍ਹ ਗੁਰਦਾਸਪੁਰ ਤੋਂ 50 ਕੈਦੀ ਅਤੇ 60 ਹਵਾਲਾਤੀਆਂ ਨੂੰ ਰਿਹਾਅ ਕੀਤਾ ਗਿਆ ਹੈ ਤੇ ਹੋਰ 100 ਦੇ ਕਰੀਬ ਹਵਾਲਾਤੀਆਂ ਅਤੇ ਕੈਦੀਆਂ ਨੂੰ 56 ਦਿਨ ਦੀ ਪੈਰੋਲ 'ਤੇ ਰਿਹਾਅ ਕੀਤਾ ਜਾਵੇਗਾ।