ਗੁਰਦਾਸਪੁਰ: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ’ਚ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਬਣੀ ਸਬ ਕਮੇਟੀ ਦੇ ਕੈਬਨਿਟ ਮੰਤਰੀਆਂ ਦੀਆਂ ਨਿਵਾਸ ਅਸਥਾਨਾਂ ’ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਰਕਰਾਂ ਦਾ ਕਹਿਣਾ ਹੈ ਕਿ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਮਨਪ੍ਰੀਤ ਸਿੰਘ ਬਾਦਲ, ਸੁਖਜਿੰਦਰ ਸਿੰਘ ਰੰਧਾਵਾ ਦੀ ਕੋਠੀ ਦਾ ਘਿਰਾਓ ਕਰਕੇ ਲੰਬੇ ਸਮੇਂ ਤੋਂ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਧਰਨਾ ਦੇ ਰਹੇ ਮੁਲਜਮਾਂ ਨੇ ਕੈਪਟਨ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਹਰ ਪਾਸੇ ਫੇਲ੍ਹ ਹੋਏ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਆਪਣੀਆਂ ਮੰਗਾ ਨੂੰ ਲੈਕੇ ਜੂਨ ਦੇ ਆਖਰੀ ਤਿੰਨ ਦਿਨਾਂ ਪੰਜਾਬ ’ਚ ਮੁਕੰਮਲ ਹੜਤਾਲ ਕੀਤੀ ਜਾਵੇਗੀ|
ਕੈਪਟਨ ਸਰਕਾਰ ਨੇ ਸੱਤਾ 'ਚ ਆਉਣ ਲਈਂ ਝੂਠੀ ਸਹੁੰ ਖਾਧੀ
ਠੇਕਾ ਮੁਲਾਜ਼ਮਾਂ ਨੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਕੋਠੀ ਦਾ ਕੀਤਾ ਘਿਰਾਓ ਇਸ ਮੌਕੇ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਜੋਧ ਸਿੰਘ ਅਤੇ ਪ੍ਰਦੀਪ ਕੁਮਾਰ ਨੇ ਕਿਹਾ ਕਿ ਜਦੋਂ ਕੈਪਟਨ ਸਰਕਾਰ ਸੱਤਾ ਵਿਚ ਆਈ ਤਾਂ ਝੂਠੀ ਸਹੁੰ ਖਾਧੀ ਸੀ। ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼, ਘਰ ਘਰ ਰੁਜ਼ਗਾਰ ਅਤੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਪੱਕਾ ਕੀਤਾ ਜਾਵੇਗਾ ਆਦਿ ਇਸ ਤਰ੍ਹਾਂ ਦੇ ਝੂਠੇ ਵਾਅਦੇ ਕੀਤੇ ਗਏ।
ਉਨ੍ਹਾਂ ਨੇ ਕਿਹਾ ਕਿ ਇਹ ਪਨਬੱਸ ਵਰਕਰ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਨੂੰ 2007 ਵਿੱਚ ਭਰਤੀ ਕੀਤਾ ਗਿਆ ਸੀ। ਪਰ ਅਫ਼ਸੋਸ ਇੰਨਾ ਸਮਾਂ ਬੀਤਣ ਦੇ ਬਾਅਦ ਵੀ ਸਰਕਾਰ ਨੇ ਅਜੇ ਤੱਕ ਇਨ੍ਹਾਂ ਨੂੰ ਪੱਕਾ ਨਹੀਂ ਕੀਤਾ ਅਤੇ ਵਰਕਰਾਂ ਦਾ ਸ਼ੋਸ਼ਣ ਕਰਕੇ ਉਨ੍ਹਾਂ ਨੂੰ ਘੱਟ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀ 28,29,30 ਜੂਨ ਨੂੰ ਤਿੰਨ ਦਿਨਾਂ ਹੜਤਾਲ ਕਰਕੇ ਪਟਿਆਲਾ ਜਾਂ ਮਲੇਰਕੋਟਲਾ ਜਾਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਜਾਂ ਫਿਰ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾਵੇਗੀ।
ਇਹ ਵੀ ਪੜੋ: ਤੇਜ਼ਾਬ ਦੇ ਟੈਂਕਰ ਨਾਲ ਟਕਰਾਈਆਂ ਕਈ ਗੱਡੀਆਂ,1ਵਿਅਕਤੀ ਦੀ ਮੌਤ