ਪੰਜਾਬ

punjab

ETV Bharat / state

Protest:ਬਿਜਲੀ ਕੱਟਾਂ ਤੋਂ ਅੱਕੇ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ - ਖੰਭੇ ਡਿੱਗਣ ਕਾਰਨ ਬਿਜਲੀ ਬੰਦ

ਗੁਰਦਾਸਪੁਰ ਦੇ ਬਟਾਲਾ ਦੇ ਕੁੱਝ ਪਿੰਡਾਂ ਵਿਚ ਹਨ੍ਹੇਰੀ ਕਾਰਨ ਬਿਜਲੀ ਦੇ ਖੰਭੇ ਡਿੱਗਣ ਨਾਲ ਪਿਛਲੇ ਦੋ ਦਿਨਾਂ ਤੋਂ ਬਿਜਲੀ ਬੰਦ ਪਈ ਹੈ। ਪਿੰਡਾਂ ਦੇ ਲੋਕਾਂ ਨੇ ਬਿਜਲੀ ਬੋਰਡ ਖਿਲਾਫ਼ ਹਾਈਵੇ ਉਤੇ ਰੋਸ ਪ੍ਰਦਰਸ਼ਨ (Protest) ਕੀਤਾ ਅਤੇ ਬਿਜਲੀ ਵਿਭਾਗ (Department of Power) ਉਤੇ ਰਿਸ਼ਵਤ ਮੰਗਣ ਦੇ ਇਲਜ਼ਾਮ ਲਗਾਏ ਹਨ।

Protest:ਬਿਜਲੀ ਸਪਲਾਈ ਬੰਦ ਹੋਣ ਕਾਰਨ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ
Protest:ਬਿਜਲੀ ਸਪਲਾਈ ਬੰਦ ਹੋਣ ਕਾਰਨ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ

By

Published : Jun 14, 2021, 5:27 PM IST

ਗੁਰਦਾਸਪੁਰ:ਬਟਾਲਾ ਦੇ ਨਜ਼ਦੀਕ ਕੁੱਝ ਪਿੰਡਾਂ ਦੀ ਬਿਜਲੀ ਸਪਲਾਈ ਪਿਛਲੇ ਦੋ ਦਿਨਾਂ ਤੋਂ ਬੰਦ ਹੋਣ ਕਾਰਨ ਪਿੰਡਾਂ ਦੇ ਲੋਕਾਂ ਨੇ ਅੰਮ੍ਰਿਤਸਰ-ਪਠਾਨਕੋਟ ਹਾਈਵੇ ਉਤੇ ਬਿਜਲੀ ਵਿਭਾਗ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ ਗਿਆ।ਉਥੇ ਪਿੰਡ ਵਾਸੀਆਂ ਨੇ ਬਿਜਲੀ ਬੋਰਡ ਦੇ ਜੇਈ ਉਤੇ ਰਿਸ਼ਵਤ ਮੰਗਣ ਦੇ ਇਲਜ਼ਾਮ ਲਗਾਏ ਹਨ।ਇਸ ਮੌਕੇ ਪ੍ਰਦਰਸ਼ਨਕਾਰੀ ਹਰਜੀਤ ਸਿੰਘ ਦਾ ਕਹਿਣਾ ਹੈ ਕਿ ਪਿੰਡਾਂ ਦੀ ਬਿਜਲੀ ਸਪਲਾਈ ਦੋ ਦਿਨ ਤੋਂ ਬਿਲਕੁਲ ਠੱਪ ਹੈ।ਉਨ੍ਹਾਂ ਨੇ ਬੀਤੇ ਦਿਨਾਂ ਹਨੇਰੀ ਝੱਖੜ ਦੇ ਕਾਰਨ ਬਿਜਲੀ ਦੇ ਖੰਭੇ ਡਿੱਗਣ ਕਾਰਨ ਬਿਜਲੀ ਬੰਦ ਪਈ ਹੈ ਅਤੇ ਬਿਜਲੀ ਵਿਭਾਗ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ ਪਰ ਕੋਈ ਰਿਪੇਅਰ ਨਹੀਂ ਕੀਤੀ ਜਾ ਰਹੀ। ਪਿੰਡ ਵਾਸੀਆਂ ਨੇ ਬਿਜਲੀ ਬੋਰਡ ਉਤੇ ਇਲਜ਼ਾਮ ਲਗਾਏ ਹਨ ਕਿ ਬਿਜਲੀ ਵਿਭਾਗ ਦੇ ਅਧਿਕਾਰੀ ਸਾਡੇ ਕੋਲੋਂ ਪੈਸਿਆਂ ਦੀ ਮੰਗ ਕਰ ਰਹੇ ਹਨ।

Protest:ਬਿਜਲੀ ਸਪਲਾਈ ਬੰਦ ਹੋਣ ਕਾਰਨ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਉਧਰ ਬਿਜਲੀ ਵਿਭਾਗ (Department of Power) ਦੇ ਜੇਈ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਮੈਂ ਕਿਸੇ ਵਿਅਕਤੀ ਕੋਲੋਂ ਪੈਸਿਆ ਦੀ ਮੰਗ ਨਹੀਂ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਹਨ੍ਹੇਰੀ ਕਾਰਨ ਖੰਭੇ ਟੁੱਟ ਗਏ ਹਨ ਜਿਨ੍ਹਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ।ਇਸ ਮੌਕੇ ਜੇਈ ਨੇ ਲੋਕਾਂ ਨੂੰ ਬਿਜਲੀ ਵਿਭਾਗ ਨੂੰ ਸਹਿਯੋਗ ਦੇਣ ਲਈ ਕਿਹਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਬਿਜਲੀ ਦੀ ਸਪਲਾਈ ਜਲਦੀ ਤੋਂ ਜਲਦੀ ਸ਼ੁਰੂ ਕੀਤੀ ਜਾਵੇਗੀ।

ਇਹ ਵੀ ਪੜੋ:ਕਿਉਂ ਵਿਗੜੀ ਪੰਜਾਬ ਮੰਡੀ ਬੋਰਡ ਦੀ ਹਾਲਤ ਜਾਣੋ ਇਸ ਰਿਪੋਰਟ ਦੇ ਜ਼ਰੀਏ

ABOUT THE AUTHOR

...view details