ਪੰਜਾਬ

punjab

ETV Bharat / state

ਨਾਮਧਾਰੀ ਸੰਪਰਦਾ ਵਲੋਂ ਗੁਰਦਾਸਪੁਰ ਵਿਚ ਰੋਸ ਪ੍ਰਦਰਸ਼ਨ

ਤਕਰੀਬਨ ਚਾਰ ਸਾਲ ਪਹਿਲਾ ਨਾਮਧਾਰੀ ਸੰਪਰਦਾ ਦੇ ਸਾਬਕਾ ਮੁੱਖੀ ਸਤਗੁਰ ਜਗਜੀਤ ਸਿੰਘ ਦੀ ਧਰਮ ਪਤਨੀ ਮਾਤਾ ਚੰਦ ਕੌਰ ਦੇ ਹੋਏ ਕਤਲ ਵਿੱਚ ਹਾਲੇ ਤੱਕ ਇਨਸਾਫ ਨਾ ਮਿਲਣ ਤੋਂ ਰੋਸ ਵਿੱਚ ਆਏ ਨਾਮਧਾਰੀ ਸੰਪਰਦਾ ਦੇ ਲੋਕਾਂ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਬਾਹਰ ਪ੍ਰਦਰਸ਼ਨ ਕਰਦੇ ਹੋਏ ਮਾਤਾ ਜੀ ਦੇ ਕਾਲਤਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

Protests in Gurdaspur by Namdhari sangat
ਨਾਮਧਾਰੀ ਸੰਪਰਦਾ ਵਲੋਂ ਗੁਰਦਾਸਪੁਰ ਵਿਚ ਰੋਸ ਪ੍ਰਦਰਸ਼ਨ

By

Published : Feb 7, 2020, 4:32 PM IST

ਗੁਰਦਾਸਪੁਰ: ਤਕਰੀਬਨ ਚਾਰ ਸਾਲ ਪਹਿਲਾ ਨਾਮਧਾਰੀ ਸੰਪਰਦਾ ਦੇ ਸਾਬਕਾ ਮੁੱਖੀ ਸਤਗੁਰ ਜਗਜੀਤ ਸਿੰਘ ਦੀ ਧਰਮ ਪਤਨੀ ਮਾਤਾ ਚੰਦ ਕੌਰ ਦੇ ਹੋਏ ਕਤਲ ਵਿੱਚ ਹਾਲੇ ਤੱਕ ਇਨਸਾਫ ਨਾ ਮਿਲਣ ਤੋਂ ਰੋਸ ਵਿੱਚ ਆਏ ਨਾਮਧਾਰੀ ਸੰਪਰਦਾ ਦੇ ਲੋਕਾਂ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਬਾਹਰ ਪ੍ਰਦਰਸ਼ਨ ਕਰਦੇ ਹੋਏ ਮਾਤਾ ਜੀ ਦੇ ਕਾਲਤਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

ਇਨਾਂ ਪ੍ਰਦਰਸ਼ਨਕਾਰੀਆਂ ਨੇ ਪਹਿਲਾ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਉਸ ਤੋਂ ਬਾਅਦ ਡਿਪਟੀ ਕਮਿਸ਼ਨਰ ਦੇ ਦਫਤਰ ਬਾਹਰ ਰੋਸ ਧਰਨਾ ਦਿੰਦੇ ਹੋਏ ਨਾਅਰੇਬਾਜ਼ੀ ਕੀਤੀ। ਇਸ ਪ੍ਰਦਰਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਨਾਮਧਾਰੀ ਸੰਗਤ ਤੋਂ ਦਰਸ਼ਨ ਸਿੰਘ ਨੇ ਦੱਸਿਆ ਕਿ ਮਾਤਾ ਚੰਦ ਕੌਰ ਜੀ ਦੇ ਕਤਲ ਹੋਏ ਨੂੰ 4 ਸਾਲ ਦਾ ਸਮਾਂ ਹੋ ਚੁੱਕਿਆ ਹੈ। ਪਰ ਹਾਲੇ ਤੱਕ ਉਨ੍ਹਾਂ ਦੇ ਕਾਲਤਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਜਿਸ ਕਾਰਨ ਅੱਜ ਅਸੀਂ ਮਾਤਾ ਜੀ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਇਹ ਧਰਨਾ ਦੇ ਰਹੇ ਹਾਂ।

Protests in Gurdaspur by Namdhari sangat

ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਭਾਰਤ ਸਰਕਾਰ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ।ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਮਾਤਾ ਜੀ ਦੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਕਰਕੇ ਸਜਾਵਾਂ ਦਿੱਤੀਆਂ ਜਾਣ।

ਪ੍ਰਦਰਸ਼ਨ ਕਾਰੀਆਂ ਦਾ ਕਹਿਣਾ ਸੀ ਕਿ ਜਿੰਨਾਂ ਸਮਾਂ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਨ੍ਹਾਂ ਸਮਾਂ ਇਹ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ।

ABOUT THE AUTHOR

...view details