ਪੰਜਾਬ

punjab

By

Published : Oct 31, 2020, 6:59 PM IST

ETV Bharat / state

ਪੁਲਵਾਮਾ ਸ਼ਹੀਦ ਦੇ ਪਿਤਾ ਦੀ ਪਾਕਿ ਨੂੰ ਚੇਤਾਵਨੀ, ਸਾਡੀਆਂ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਨਾ ਕਰੇ ਪਾਕਿਸਤਾਨ

ਪਾਕਿਸਤਾਨ ਨੇ ਪੁਲਵਾਮਾ ਜ਼ਿਲ੍ਹੇ ਵਿੱਚ 14 ਫ਼ਰਵਰੀ 2019 ਨੂੰ ਸੀ.ਆਰ.ਪੀ.ਐਫ਼. ਦੇ ਜਵਾਨਾਂ ਉੱਤੇ ਹੋਈ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਜਿਸ ਨਾਲ ਪੂਰੇ ਭਾਰਤ ਤੇ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੇ ਹਿਰਦੇ ਵਲੂਧਰੇ ਗਏ ਹਨ। ਇਸ ਬਿਆਨ ਉੱਤੇ ਜਵਾਬ ਦਿੰਦਿਆਂ ਗੁਰਦਾਸਪੁਰ ਜ਼ਿਲ੍ਹੇ ਦੇ ਸ਼ਹੀਦ ਮਨਿੰਦਰ ਸਿੰਘ ਦੇ ਪਿਤਾ ਨੇ ਪਾਕਿਸਤਾਨ ਨੂੰ ਚੇਤਾਵਨੀ ਦਿੰਦਆਂ ਕਿਹਾ ਹੈ ਕਿ ਪਾਕਿਸਤਾਨ ਸਾਡੀਆਂ ਭਾਵਨਾਮਾਂ ਨੂੰ ਭੜਕਾਉਣ ਦੀ ਕੋਸ਼ਿਸ਼ ਨਾ ਕਰੇ।....

ਤਸਵੀਰ
ਤਸਵੀਰ

ਗੁਰਦਾਸਪੁਰ: ਸ੍ਰੀਨਗਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ 14 ਫ਼ਰਵਰੀ 2019 ਨੂੰ ਸੀ.ਆਰ.ਪੀ.ਐਫ਼. ਦੇ ਜਵਾਨਾਂ ਦੀ ਕਾਨਵਾਈ ਉੱਤੇ ਹੋਏ ਹਮਲੇ ਦੀ ਪਾਕਿਸਤਾਨ ਦੇ ਕੈਬਨਿਟ ਮੰਤਰੀ ਫ਼ਵਾਦ ਚੌਧਰੀ ਵੱਲੋਂ ਜ਼ਿੰਮੇਵਾਰੀ ਲਈ ਗਈ ਹੈ। ਪਾਕਿਸਤਾਨ ਦੇ ਮੰਤਰੀ ਵੱਲੋਂ ਪਾਰਲੀਮੈਂਟ ਵਿੱਚ ਕਿਹਾ ਗਿਆ ਹੈ ਕਿ ਪੁਲਵਾਮਾ ਹਮਲਾ ਇਮਰਾਨ ਖ਼ਾਨ ਦੀ ਅਤੇ ਪਾਕਿਸਤਾਨ ਦੀ ਵੱਡੀ ਪ੍ਰਾਪਤੀ ਹੈ।

ਇਸ ਬਿਆਨ ਤੋਂ ਬਾਅਦ ਸ਼ਹੀਦਾਂ ਦੇ ਪਰਿਵਾਰਾਂ ਵਿੱਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਪੁਲਵਾਮਾ ਹਮਲੇ ਵਿੱਚ ਦੇਸ਼ ਦੇ 40 ਜਵਾਨ ਸ਼ਹੀਦ ਹੋਏ ਸਨ, ਜਿਸ ਵਿੱਚੋਂ 4 ਜਵਾਨ ਪੰਜਾਬ ਦੇ ਸੀ, ਉਨ੍ਹਾਂ ਵਿੱਚੋਂ ਮਨਿੰਦਰ ਸਿੰਘ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਨਾਲ ਸਬੰਧਿਤ ਸੀ।

ਪੁਲਵਾਮਾ ਸ਼ਹੀਦ ਦੇ ਪਿਤਾ ਦੀ ਪਾਕਿ ਨੂੰ ਚੇਤਾਵਨੀ

ਮਨਿੰਦਰ ਸਿੰਘ ਦੇ ਪਿਤਾ ਅਤੇ ਛੋਟੇ ਭਰਾ ਲਖਵੀਸ਼ ਸਿੰਘ ਨੇ ਵੀ ਪਕਿਸਤਾਨ ਦੇ ਇਸ ਬਿਆਨ ਦੀ ਕੜੇ ਸ਼ਬਦਾਂ ਵਿੱਚ ਨਿੰਦੀਆਂ ਕੀਤੀ ਹੈ ਅਤੇ ਕਿਹਾ ਕਿ ਪਾਕਿਸਤਾਨ ਅਜਿਹੇ ਬਿਆਨ ਦੇ ਕੇ ਸਾਡੀਆਂ ਭਾਵਨਾਵਾਂ ਨੂੰ ਭੜਕਾਉਣ ਦੀ ਕਸ਼ਿਸ਼ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਤਾਂ ਪਹਿਲਾਂ ਹੀ ਸਾਡੀਆਂ ਏਜੰਸੀਆਂ ਨੇ ਪਤਾ ਲਗਾ ਲਿਆ ਸੀ ਕਿ ਇਸ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਹੈ ਪਰ ਇਸ ਬਿਆਨ ਨਾਲ ਪਾਕਿਸਤਾਨ ਨੇ ਸਾਡੀਆਂ ਏਜੰਸੀਆਂ ਦੇ ਸ਼ੱਕ ਉੱਤੇ ਮੋਹਰ ਲਗਾ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਹਰਕਤ ਉੱਤੇ ਪਕਿਸਤਾਨ ਨੂੰ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ, ਕਿਉਂਕਿ ਪਕਿਸਤਾਨ ਦੇ ਇਸ ਬਿਆਨ ਨੇ ਉਨ੍ਹਾਂ ਦੇ ਜ਼ਖ਼ਮਾਂ ਉੱਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ।

ABOUT THE AUTHOR

...view details