ਗੁਰਦਾਸਪੁਰ:ਪੰਜਾਬ ਵਿਧਾਨਸਭਾ ਚੋਣਾਂ (Punjab Assembly Elections) ਨੂੰ ਲੈ ਕੇ ਸਿਆਸੀ ਮਾਹੌਲ ਭਖਦਾ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਜੋ ਬੀਤੇ ਕੱਲ੍ਹ ਚੰਡੀਗੜ੍ਹ ’ਚ ਮੀਟਿੰਗ ਹੋਈ ਅਤੇ ਇਹ ਗੱਲ ਉੱਠੀ ਹੈ ਕਿ ਵਿਰੋਧੀ ਰਾਜਨੀਤਿਕ ਪਾਰਟੀ ਦੇ ਵੱਡੇ ਉਮੀਦਵਾਰਾਂ ਦੇ ਖਿਲਾਫ਼ ਕਾਂਗਰਸ ਪਾਰਟੀ ਆਪਣੇ ਵੱਡੇ ਉਮੀਦਵਾਰ ਚੋਣ ਮੈਦਾਨ ’ਚ ਉਤਾਰੇ ਉਹ ਵੀ ਇਸਦੇ ਹੱਕ ਵਿੱਚ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਬਾਕੀ ਆਖਰੀ ਫੈਸਲਾ ਪਾਰਟੀ ਹਾਈਕਮਾਂਡ ਨੇ ਲੈਣਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੋਣਾ ਤਾਂ ਜ਼ਰੂਰ ਚਾਹੀਦਾ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਖਿਲਾਫ਼ ਸੁਨੀਲ ਜਾਖੜ ਜਾਂ ਰਵਨੀਤ ਬਿੱਟੂ ਅਤੇ ਬਿਕਰਮ ਮਜੀਠੀਆ ਦੇ ਖਿਲਾਫ਼ ਪ੍ਰਤਾਪ ਸਿੰਘ ਬਾਜਵਾ ਜੋ ਵੱਡੇ ਕੱਦ ਦੇ ਆਗੂ ਹਨ, ਉਨ੍ਹਾਂ ਨੂੰ ਚੋਣ ਮੈਦਾਨ ’ਚ ਉਤਾਰਿਆ ਜਾਵੇ। ਉਥੇ ਹੀ ਬਾਜਵਾ ਨੇ ਕਿਹਾ ਕਿ ਪਾਰਟੀ ਬਾਜਵਾ ਪਰਿਵਾਰ ਨੂੰ ਇਸ ਤਰ੍ਹਾਂ ਭੇਜੇ ਤਾਂ ਉਹ ਵਿਰੋਧੀਆਂ ਦਾ ਪੂਰਾ ਡੱਟ ਕੇ ਮੁਕਾਬਲਾ ਕਰਨਗੇ ਅਤੇ ਜਿੱਤ ਵੀ ਹਾਸਿਲ ਕਰਨਗੇ।