ਪੰਜਾਬ

punjab

ETV Bharat / state

ਪੰਜਾਬੀ ਮੁਟਿਆਰਾਂ ਨੇ ਗੁਰਦਾਸਪੁਰ ਵਿੱਚ ਮਨਾਇਆ ਤੀਜ ਦਾ ਤਿਉਹਾਰ - ਪ੍ਰਧਾਨ ਉਪਮਾ ਮਹਾਜਨ

ਪੰਜਾਬ ਦੀ ਨੌਜਵਾਨ ਪੀੜੀ ਨੂੰ ਸੱਭਿਆਚਾਰ ਅਤੇ ਵਿਰਾਸਤ ਨਾਲ ਜੋੜਨ ਲਈ ਇਨਰਵਿਲ ਕਲੱਬ ਚਿਰਾਗ ਵੱਲੋਂ ਅੱਜ ਤੀਜ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿੱਚ ਕਲੱਬ ਦੀਆਂ ਮੈਂਬਰਾਂ ਅਤੇ ਮੁਟਿਆਰਾਂ ਨੇ ਪੰਜਾਬੀ ਪਹਿਰਾਵਾ ਪਾਂ ਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਕਲੱਚਰ ਤੋਂ ਜਾਣੂ ਕਰਵਾਇਆ।

Punjabi girls celebrate Teej festival in Gurdaspur
Punjabi girls celebrate Teej festival in Gurdaspur

By

Published : Jul 25, 2021, 9:12 PM IST

ਗੁਰਦਾਸਪੁਰ: ਪੰਜਾਬ ਦੀ ਨੌਜਵਾਨ ਪੀੜੀ ਨੂੰ ਸੱਭਿਆਚਾਰ ਅਤੇ ਵਿਰਾਸਤ ਨਾਲ ਜੋੜਨ ਲਈ ਇਨਰਵਿਲ ਕਲੱਬ ਚਿਰਾਗ ਵੱਲੋਂ ਅੱਜ ਤੀਜ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿੱਚ ਕਲੱਬ ਦੀਆਂ ਮੈਂਬਰਾਂ ਅਤੇ ਮੁਟਿਆਰਾਂ ਨੇ ਪੰਜਾਬੀ ਪਹਿਰਾਵਾ ਪਾਂ ਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਕਲੱਚਰ ਤੋਂ ਜਾਣੂ ਕਰਵਾਇਆ।

ਇਸ ਮੌਕੇ ਤੇ ਇਨਰਵਿਲ ਕਲੱਬ ਚਿਰਾਗ ਤੇ ਪ੍ਰਧਾਨ ਉਪਮਾ ਮਹਾਜਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਤੀਜ ਦੇ ਤਿਉਹਾਰ ਦੀ ਮਹੱਤਤਾ ਬਾਰੇ ਦਸਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਨਰਵਿਲ ਕਲੱਬ ਗੁਰਦਾਸਪੁਰ ਦੀ ਪ੍ਰਧਾਨ ਉਪਮਾ ਮਹਾਜਨ ਨੇ ਦੱਸਿਆ ਕਿ ਸਾਡੀ ਨੌਜਵਾਨ ਪੀੜ੍ਹੀ ਆਪਣੇ ਵਿਰਸੇ ਅਤੇ ਸੱਭਿਆਚਾਰ ਨੂੰ ਭੁੱਲਦੀ ਜਾ ਰਹੀ ਹੈ। ਇਸ ਲਈ ਇਹਨਾਂ ਤਿਉਹਾਰ ਨੂੰ ਵੱਡੇ ਪੱਧਰ ਤੇ ਮਨਾਇਆ ਜਾਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਆਪਣੇ ਵਿਰਸੇ ਨਾਲ ਜੁੜੇ ਰਹਿਣ। ਉਹਨਾਂ ਕਿਹਾ ਕਿ ਇਹ ਤਿਉਹਾਰ ਧੀਆਂ ਦਾ ਤਿਉਹਾਰ ਹੈ ਜਿਹਨਾਂ ਨੂੰ ਕਦੇ ਮੁਟਿਆਰਾਂ ਬੜੇ ਉਤਸ਼ਾਹ ਨਾਲ ਮਨਾਉਂਦੀਆਂ ਸ਼ਨ ਪਰ ਹੁਣ ਇਹ ਤਿਉਹਾਰ ਵੀ ਅਲੋਪ ਹੁੰਦਾ ਜਾ ਰਿਹਾ ਹੈ। ਹੁਣ ਇਹ ਤਿਉਹਾਰ ਬਸ ਸੋਸ਼ਲ ਮੀਡੀਆ 'ਤੇ ਮੈਸੇਜ ਪਾਂ ਕੇ ਹੀ ਮਨਾਇਆ ਜਾਂਦਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।

ਇਹ ਵੀ ਪੜੋ:Exclusive: ਛੋਲੇ ਭਟੂਰੇ ਵਾਲੇ ਸੰਜੇ ਰਾਣਾ ਨਾਲ ਖ਼ਾਸ ਗੱਲਬਾਤ

ABOUT THE AUTHOR

...view details