ਰਾਹੁਲ ਗਾਂਧੀ ਹੋਣਗੇ ਅਗਲੇ ਪ੍ਰਧਾਨ ਮੰਤਰੀ: ਸੇਖੜੀ - rahul gandhi
ਬਟਾਲਾ ਤੋਂ ਸਾਬਕਾ ਵਿਧਾਇਕ ਤੇ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੇ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ
ਫ਼ੋਟੋ।
ਗੁਰਦਾਸਪੁਰ: ਬਟਾਲਾ ਤੋਂ ਸਾਬਕਾ ਵਿਧਾਇਕ ਤੇ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੇ ਕਿਹਾ ਹੈ ਕਿ ਕਾਂਗਰਸ ਪ੍ਰਦਾਨ ਰਾਹੁਲ ਗਾਂਧੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ।
ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦਿਆਂ ਸੇਖੜੀ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਵਿਰੁੱਧ ਜੋ ਮਹਾਂਗਠਜੋੜ ਬਣਿਆ ਹੈ ਉਸ ਦੀ ਜਿੱਤ ਹੋਵੇਗੀ ਤੇ ਰਾਹੁਲ ਗਾਂਧੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਬਣਗੇ।
ਪੰਜਾਬ ਦੀਆਂ 13 ਦੀਆਂ 13 ਸੀਟਾਂ ਜਿੱਤੇਗੀ ਕਾਂਗਰਸ
ਸੇਖੜੀ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਬਹੁਤ ਕੰਮ ਕੀਤਾ ਹੈ। ਕਰਤਾਰਪੁਰ ਲਾਂਘੇ ਦਾ ਸਿਹਰਾ ਸੂਬਾ ਸਰਕਾਰ ਦੇ ਸਿਰ ਬੰਨ੍ਹਦਿਆਂ ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿੱਚ 13 ਦੀਆਂ 13 ਲੋਕ ਸਭਾ ਸੀਟਾਂ ਕਾਂਗਰਸ ਜਿੱਤਣ ਜਾ ਰਹੀ ਹੈ।