ਗੁਰਦਾਸਪੁਰ: ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀਆਂ-ਵੱਡੀਆਂ ਸਹੂਲਤਾਂ (Great facilities to the farmers) ਦੇਣ ਦੇ ਵਾਅਦੇ ਕਰਨ ਵਾਲੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਸ ਸਮੇਂ ਪੋਲ ਖੁੱਲ੍ਹ ਗਈ ਜਦੋਂ ਗੁਰਦਾਸਪੁਰ ਦੀ ਅਨਾਜ ਮੰਡੀ (Gurdaspur Grain Market) ਵਿੱਚ ਪਈ ਕਿਸਾਨਾਂ (farmers) ਦੀ ਕਣਕ ਮੀਂਹ ਵਿੱਚ ਭਿੱਜ ਗਈ।
ਹਾਲਾਂਕਿ ਕਣਕ ਦੇ ਸੀਜ਼ਨ ਤੋਂ ਪਹਿਲਾਂ ਸਰਕਾਰ ਵੱਲੋਂ ਅਨਾਜ ਮੰਡੀਆ ਵਿੱਚ ਕਿਸਾਨਾਂ ਅਤੇ ਫਸਲ ਦੀ ਸਾਬ-ਸੰਭਾਲ ਲਈ ਪੁਖਤਾ ਪ੍ਰਬੰਧ ਹੋਣ ਦੇ ਦਾਅਵੇ ਕੀਤੇ ਗਏ ਸਨ, ਪਰ ਮੀਂਹ ਪੈਣ ਤੋਂ ਬਾਅਦ ਇੱਥੇ ਕਿਸਾਨਾਂ ਨੂੰ ਆਪਣੀ ਫਸਲ ਢਕਣ ਦੇ ਲਈ ਇੱਕ ਪੱਲੜ ਜਾ ਤਰਪਾਲ ਤੱਕ ਨਹੀਂ ਮਿਲੀ। ਜਿਸ ਕਾਰਨ ਕਿਸਾਨ ਕਾਫ਼ੀ ਪ੍ਰੇਸ਼ਾਨ ਅਤੇ ਚਿੰਤਤ ਹਨ।
ਕਿਸਾਨਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਕਿਸਾਨਾਂ (farmers) ਦੇ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕਰੇ। ਇਸ ਮੌਕੇ ਮੰਡੀਆਂ ਵਿੱਚ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਮੰਡੀਆਂ ਵਿੱਚ ਸਰਕਾਰ ਵੱਲੋਂ ਕੋਈ ਸਹੀ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਤਰਪਾਲਾਂ ਦੀ ਘਾਟ ਹੋਣ ਕਰਕੇ ਉਨ੍ਹਾਂ ਦਾ ਅਨਾਜ ਮੰਡੀਆਂ ਵਿੱਚ ਰੁਲ ਰਿਹਾ ਹੈ ਅਤੇ ਮੀਂਹ ਪੈਣ ਕਾਰਨ ਉਨ੍ਹਾਂ ਦੀ ਸਾਰੀ ਫਸਲ ਭਿੱਜ ਕੇ ਖਰਾਬ ਹੋ ਚੁੱਕੀ ਹੈ। ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ।
ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ ਕਿਸਾਨਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਹੁੰਦੇ ਤਾਂ ਅੱਜ ਉਨ੍ਹਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਇਸ ਤਰ੍ਹਾਂ ਖ਼ਰਾਬ ਨਾ ਹੁੰਦੀ। ਇਸ ਮੌਕੇ ਕਿਸਾਨਾਂ ਨੇ ਅਪੀਲ ਕੀਤੀ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਨੂੰ ਸਾਂਭਣ ਲਈ ਸਹੀ ਪ੍ਰਬੰਧ ਕੀਤੇ ਜਾਣ, ਤਾਂ ਜੋ ਕਿਸਾਨਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲਿਫਟਿੰਗ ਦੀ ਬਹੁਤ ਸਮੱਸਿਆ ਹੈ। ਲਿਫਟਿੰਗ ਢਿੱਲੀ ਹੋਣ ਕਰਕੇ ਹੀ ਇਹ ਸਾਰਾ ਅਨਾਜ ਭੇਜਿਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਲਿਫਟਿੰਗ ਦੀ ਸਮੱਸਿਆ ਕੱਲ੍ਹ ਆਈ ਸੀ। ਇਸ ਲਈ ਟਰਾਂਸਪੋਰਟਰਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ ਅਤੇ ਟਰਾਂਸਪੋਰਟਰਾਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਜਲਦ ਤੋਂ ਜਲਦ ਫ਼ਸਲ ਦੀ ਚੁਕਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਅਤੇ ਮੰਡੀ ਬੋਰਡ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸਾਨਾਂ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਦੀ ਫ਼ਸਲ ਖ਼ਰਾਬ ਨਾ ਹੋਵੇ।
ਇਹ ਵੀ ਪੜ੍ਹੋ:ਪੰਜਾਬ ’ਚ ਕਈ ਥਾਈਂ ਪਿਆ ਮੀਂਹ, ਤਾਪਮਾਨ ਵਿੱਚ ਆਈ ਗਿਰਾਵਟ