ਗੁਰਦਾਸਪੁਰ: ਜੰਮੂ ਕਸ਼ਮੀਰ ਦੇ ਕੁਪਵਾੜਾ ਜਿਲ੍ਹੇ ਦੇ ਮਾਛਿਲ ਸੈਕਟਰ ਵਿੱਚ ਐੱਲ.ਓ.ਸੀ ਵਿਖੇ ਗਸ਼ਤ ਕਰਦਿਆਂ ਬੀਤੇ ਦਿਨੀਂ ਬਰਫੀਲੇ ਤੁਫ਼ਾਨ ਦੀ ਚਪੇਟ ਵਿੱਚ ਆਉਣ ਕਰਕੇ ਸ਼ਹੀਦ ਹੋਏ 45 ਰਾਸ਼ਟਰੀ ਰਾਈਫਲ ਦੇ ਜਵਾਨ ਰਣਜੀਤ ਸਿੰਘ ਸਲਾਰੀਆ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਸਿੱਧਪੁਰ ਪਹੁੰਚੀ। ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਸ਼ਹੀਦ ਜਵਾਨ ਦੀ ਚਿਤਾ ਨੂੰ ਅਗਨੀ ਉਸਦੀ 3 ਮਹੀਨੇ ਦੀ ਬੱਚੀ ਵਲੋਂ ਦਿੱਤੀ ਗਈ।
ਸ਼ਹੀਦ ਰਣਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ, 3 ਮਹੀਨੇ ਦੀ ਬੱਚੀ ਨੇ ਦਿੱਤੀ ਅਗਨੀ - ਡਿਪਟੀ ਕਮਿਸ਼ਨਰ ਗੁਰਦਾਸਪੁਰ
ਜੰਮੂ ਕਸ਼ਮੀਰ ਦੇ ਕੁਪਵਾੜਾ ਜਿਲ੍ਹੇ ਦੇ ਮਾਛਿਲ ਸੈਕਟਰ ਵਿੱਚ ਐੱਲ.ਓ.ਸੀ ਵਿਖੇ ਗਸ਼ਤ ਕਰਦਿਆਂ ਬੀਤੇ ਦਿਨੀਂ ਬਰਫੀਲੇ ਤੁਫ਼ਾਨ ਦੀ ਚਪੇਟ ਵਿੱਚ ਆਉਣ ਕਰਕੇ ਸ਼ਹੀਦ ਹੋਏ 45 ਰਾਸ਼ਟਰੀ ਰਾਈਫਲ ਦੇ ਜਵਾਨ ਰਣਜੀਤ ਸਿੰਘ ਸਲਾਰੀਆ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਸਿੱਧਪੁਰ ਪਹੁੰਚੀ।
ਇਸ ਮੌਕੇ 'ਤੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਬਣਦੀ ਸਹਾਇਤਾ ਕੀਤੀ ਜਾਵੇਗੀ। ਉਜਵਲ ਨੇ ਕਿਹਾ ਸਾਨੂੰ ਇਸ ਜਵਾਨ ਉੱਤੇ ਮਾਣ ਹੈ ਕਿ ਇਸਨੇ ਦੇਸ਼ ਲਈ ਸ਼ਹਾਦਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ ਪਰਿਵਾਰ ਦੀ ਹਰ ਤਰ੍ਹਾਂ ਦੀ ਮਾਲੀ ਸਹਾਇਤਾ ਕੀਤੀ ਜਾਵੇਗੀ ਤੇ ਉਸਦੀ ਯਾਦਗੀਰੀ ਵੀ ਬਣਾਈ ਜਾਵੇਗੀ।
ਉੱਥੇ ਹੀ ਨਮ ਅੱਖਾਂ ਨਾਲ ਸ਼ਹੀਦ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਸ਼ਹਾਦਤ 'ਤੇ ਮਾਣ ਹੈ, ਕਿ ਉਸਨੇ ਦੇਸ਼ ਲਈ ਆਪਣੀ ਜਾਨ ਦਿਤੀ ਹੈ। ਦੁੱਖ ਇਸ ਗੱਲ ਦਾ ਹੈ, ਕਿ ਉਨ੍ਹਾਂ ਦੇ ਘਰ ਵਿਚ ਹੋਰ ਕੋਈ ਕਮਾਉਣ ਵਾਲਾ ਨਹੀਂ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ, ਕਿ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿਤੀ ਜਾਵੇ।
TAGGED:
ਡਿਪਟੀ ਕਮਿਸ਼ਨਰ ਗੁਰਦਾਸਪੁਰ